14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸੰਬੰਧੀ ਹੋਣ ਵਾਲੇ ਸਮਾਗਮ 'ਚ ਦੰਗਾ ਪੀੜਤ ਵੱਡੀ ਗਿਣਤੀ 'ਚ ਹਿੱਸਾ ਲੈਣਗੇ <br/>

ਅਜੀਤ ਡੈਸਕ 09-05-2026
ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਦੰਗਾ ਪੀੜਿਤ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ, ਜਿਸ ਵਿਚ ਰਾਣੀ ਧਾਲੀਵਾਲ, ਦਲਜੀਤ ਸਿੰਘ ਸੋਨੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਮੀਟਿੰਗ ਸੰਬੋਧਨ ਕਰਦਿਆਂ ਪ੍ਰਧਾਨ ਸੁਰਜੀਤ ਸਿੰਘ ਕਿਹਾ ਕਿ ਜਥੇਦਾਰ ਸਿੰਘ ਗਾਬੜੀਆ ਵਲੋਂ 10 ਮਈ ਦਿਨ ਐਤਵਾਰ ਨੂੰ ਦਾਣਾ ਮੰਡੀ, ਨੇੜੇ ਅਰੋੜਾ ਪੈਲੇਸ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸ਼ਹਿਰ ਵਾਸੀਆਂ 'ਚ ਬੜਾ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਐਲਾਨ ਕੀਤਾ ਕਿ ਸੀਆਰਪੀ ਕਲੋਨੀ ਦੁੱਗਰੀ ਤੋਂ ਦੁਪਹਿਰ 2.00 ਵਜੇ ਇਕ ਵੱਡਾ ਜੱਥਾ ਇਨ੍ਹਾਂ ਸਮਾਗਮਾਂ 'ਚ ਸ਼ਮੂਲੀਅਤ ਕਰੇਗਾ | ਉਨ੍ਹਾਂ ਦੰਗਾ ਪੀੜਿਤ ਪਰਿਵਾਰਾਂ ਅਤੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ 'ਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਹਾਜ਼ਰੀ ਭਰਨ | ਇਸ ਮੌਕੇ ਬੀਬੀ ਮਨਜੀਤ ਕੌਰ, ਹਰਦੀਪ ਕੌਰ, ਬੀਬੀ ਭੁਪਿੰਦਰ ਕੌਰ, ਗੁਰਦੇਵ ਕੌਰ, ਗੁਰਮੀਤ ਕੌਰ, ਬਖਸ਼ੀਸ਼ ਸਿੰਘ, ਤਿਰਲੋਕ ਸਿੰਘ, ਸਤਨਾਮ ਸਿੰਘ, ਇੰਦਰਪਾਲ ਸਿੰਘ, ਚੌਹਾਨ ਸਿੰਘ, ਜਸਪ੍ਰੀਤ ਸਿੰਘ ਹੇਰੀ, ਧਰਮਿੰਦਰ ਸਿੰਘ, ਹਰਮੀਤ ਸਿੰਘ, ਹਰਪਾਲ ਸਿੰਘ ਅਤੇ ਸਮੂਹ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਏਕ ਨਾਮ ਜਗਦੀਸ਼ ਸੇਵਾ ਸੁਸਾਇਟੀ ਵਲੋਂ ਲਗਾਏ ਗਏ ਅੱਖਾਂ ਦੇ ਕੈਂਪ 'ਚ 19 ਮਰੀਜ਼ਾਂ ਦੇ ਕੀਤੇ ਆਪ੍ਰੇਸ਼ਨ <br/> ਅਗਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਵਿਕਾਸ ਕਾਰਜਾਂ ਲਈ 1 ਕਰੋੜ 9 ਲੱਖ ਦੀ ਗਰਾਂਟ ਦੇ ਚੈੈੱਕ ਪੰਚਾਇਤਾਂ ਨੂੰ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।