14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਏਕ ਨਾਮ ਜਗਦੀਸ਼ ਸੇਵਾ ਸੁਸਾਇਟੀ ਵਲੋਂ ਲਗਾਏ ਗਏ ਅੱਖਾਂ ਦੇ ਕੈਂਪ 'ਚ 19 ਮਰੀਜ਼ਾਂ ਦੇ ਕੀਤੇ ਆਪ੍ਰੇਸ਼ਨ <br/>

ਏਕ ਨਾਮ ਜਗਦੀਸ਼ ਸੇਵਾ ਸੁਸਾਇਟੀ ਦੇ ਆਗੂਆਂ ਅਤੇ ਡਾਕਟਰਾਂ ਦੀ ਟੀਮ ਨਾਲ ਸੀਨੀਅਰ ਕਾਂਗਰਸੀ ਆਗੂ ਈਸ਼ਵਰਜੋਤ ਸਿੰਘ ਚੀਮਾ ਤੇ ਹੋਰ | ਤਸਵੀਰ-ਸੇਵਕ ਸਿੰਘ <br/> 09-05-2026
ਲੁਧਿਆਣਾ, 8 ਮਈ (ਜਤਿੰਦਰ ਭੰਬੀ)-ਏਕ ਨਾਮ ਜਗਦੀਸ਼ ਸੇਵਾ ਸੁਸਾਇਟੀ ਵਲੋਂ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਦੱਖਣੀ 'ਚ ਪੈਂਦੇ ਜੁਝਾਰ ਨਗਰ ਵਿਖੇ ਉੱਘੇ ਸਮਾਜ ਸੇਵਕ ਦੀਪਕ ਸਿੰਘ ਦੀਪ ਅਤੇ ਗਊ ਸੇਵਕ ਮਾਧਵ ਪ੍ਰੇਮੀ ਦੀ ਅਗਵਾਈ ਹੇਠ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਸ਼ਿਰਕਤ ਕੀਤੀ | ਇਸ ਮੌਕੇ ਚੀਮਾ ਨੇ ਏਕ ਨਾਮ ਜਗਦੀਸ਼ ਸੇਵਾ ਸੁਸਾਇਟੀ ਵਲੋਂ ਲਗਾਏ ਗਏ ਕੈਂਪ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਸਮਾਜ ਭਲਾਈ ਦੇ ਕੰਮ ਕਿਸੇ-ਕਿਸੇ ਦੇ ਹੀ ਹਿੱਸੇ ਆਉਂਦੇ ਹਨ | ਚੀਮਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਵਿਚ ਬਹੁਗਿਣਤੀ ਪ੍ਰਵਾਸੀ ਭਾਈਚਾਰਾ ਹੋਣ ਕਰਕੇ ਵੱਡੀ ਗਿਣਤੀ ਵਿਚ ਲੋੜਵੰਦ ਲੋਕ ਵੱਸਦੇ ਹਨ, ਜਿਨ੍ਹਾਂ ਦੀ ਮਦਦ ਕਰਨਾ ਸਮੇਂ ਦੀ ਲੋੜ ਹੈ | ਇਸ ਮੌਕੇ ਦੀਪਕ ਸਿੰਘ ਦੀਪ ਅਤੇ ਮਾਧਵ ਪ੍ਰੇਮੀ ਨੇ ਦੱਸਿਆ ਕਿ ਇਸ ਕੈਂਪ ਵਿਚ ਲਗਭਗ 200 ਲੋੜਵੰਦਾਂ ਨੇ ਆਪਣੀਆਂ ਅੱਖਾਂ ਦੀਆਂ ਬਿਮਾਰੀਆਂ ਦਾ ਮਾਹਿਰ ਡਾਕਟਰਾਂ ਦੀ ਟੀਮ ਤੋਂ ਨਿਰੀਖਣ ਕਰਵਾਇਆ ਹੈ ਅਤੇ 19 ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਬਾਕੀ ਦੇ ਮਰੀਜ਼ਾਂ ਨੂੰ ਲੋੜ ਅਨੁਸਾਰ ਨਜ਼ਰ ਦੀਆ ਐਨਕਾਂ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ ਹਨ | ਇਸ ਮੌਕੇ 'ਤੇ ਸ਼ੰਕਰਾ ਆਈ ਹਸਪਤਾਲ ਡਾ. ਰਾਜੇਸ਼, ਚਾਹਤ ਪ੍ਰਾਂਚਲ, ਕੈਂਪ ਇੰਚਾਰਜ ਗੁਰਜੋਤ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਆਦਿ ਨੇ ਭਰਪੂਰ ਯੋਗਦਾਨ ਪਾਇਆ | ਇਸ ਮੌਕੇ 'ਤੇ ਉਕਤ ਆਗੂਆਂ ਤੋਂ ਇਲਾਵਾ ਯੂਥ ਕਾਂਗਰਸੀ ਆਗੂ ਗੁਰਰਾਜ ਸਿੰਘ ਚੀਮਾ, ਅਨਮੋਲ ਦੱਤ, ਸ਼ੁਭਮ, ਜਤਿੰਦਰ ਸ਼ਿੰਦਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ |

ਪਿਛਲੀ ਖ਼ਬਰ ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਬਾਸਕਟਬਾਲ ਅੰਡਰ-14 ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸੰਬੰਧੀ ਹੋਣ ਵਾਲੇ ਸਮਾਗਮ 'ਚ ਦੰਗਾ ਪੀੜਤ ਵੱਡੀ ਗਿਣਤੀ 'ਚ ਹਿੱਸਾ ਲੈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।