13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਬਾਸਕਟਬਾਲ ਅੰਡਰ-14 ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 09-05-2026
ਡਾਬਾ/ਲੁਹਾਰਾ, 8 ਮਈ (ਕੁਲਵੰਤ ਸਿੰਘ ਸੱਪਲ)-ਡੀ.ਜੀ.ਐਸ.ਜੀ. ਪਬਲਿਕ ਸਕੂਲ ਸ਼ਿਮਲਾਪੁਰੀ ਦੇ ਬਾਸਕਟਬਾਲ ਅੰਡਰ-14 ਖਿਡਾਰੀਆਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਸਕਟਬਾਲ ਚੈਂਪੀਅਨਸ਼ਿਪ ਵਿਚ ਵਿਰੋਧੀ ਟੀਮ ਨੂੰ ਹਰਾ ਕੇ ਸੋਨੇ ਦਾ ਤਮਗਾ ਹਾਸਲ ਕਰ ਟਰਾਫ਼ੀ ਆਪਣੇ ਨਾਂ ਕਰਕੇ ਸਕੂਲ ਦਾ ਨਾਂ ਹਮੇਸ਼ਾ ਦੀ ਤਰ੍ਹਾਂ ਚਮਕਾਇਆ | ਇਹ ਟੂਰਨਾਮੈਂਟ ਹਾਈ ਹੂਪਰ ਬਾਸਕਟਬਾਲ ਅਕੈਡਮੀ ਪੱਖੋਵਾਲ ਵਿਖੇ ਕਰਵਾਇਆ ਗਿਆ | ਇਸ ਪ੍ਰਤੀਯੋਗਤਾ ਵਿਚ ਬਾਸਕਟਬਾਲ ਦੀਆਂ ਅਨੇਕਾਂ ਟੀਮਾਂ ਨੇ ਸ਼ਿਰਕਤ ਕੀਤੀ, ਜਿਸ ਵਿਚ ਡੀ.ਜੀ.ਐਸ.ਜੀ. ਪਬਲਿਕ ਸਕੂਲ ਸ਼ਿਮਲਾਪੁਰੀ ਦੇ ਖਿਡਾਰੀ ਆਪਣੇ ਬੇਮਿਸਾਲ ਪ੍ਰਦਰਸ਼ਨ ਨਾਲ ਸਰੋਤਿਆਂ ਦੀ ਖਿੱਚ ਦਾ ਕੇਂਦਰ ਬਣੇ ਰਹੇ | ਇਸ ਖੁਸ਼ੀ ਦੇ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਦਾਨਿਸ਼ ਗਰੇਵਾਲ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਸਕੂਲ ਦਾ ਨਾਮ ਰੌਸ਼ਨ ਕਰ ਜਿੱਤ ਆਪਣੇ ਨਾਂ ਕਰਨ 'ਤੇ ਵਧਾਈ ਦਿੱਤੀ ਅਤੇ ਸਕੂਲ ਨੂੰ ਹੋਰ ਉੱਚੀਆਂ ਬੁਲੰਦੀਆਂ 'ਤੇ ਲੈ ਕੇ ਜਾਣ ਦੀ ਕਾਮਨਾ ਕੀਤੀ | ਸਕੂਲ ਦੇ ਪਿ੍ੰਸੀਪਲ ਡਾ. ਰਜਨੀ ਐਂਗਰੀਸ਼ ਨੇ ਇਸ ਜਿੱਤ ਦਾ ਸਿਹਰਾ ਬਾਸਕਟਬਾਲ ਦੇ ਕੋਚ ਰੋਹਿਤ ਚੌਹਾਨ ਤੇ ਉਨ੍ਹਾਂ ਦੇ ਖਿਡਾਰੀਆਂ ਦੇ ਸਿਰ ਬੰਨਿ੍ਹਆ | ਉਨ੍ਹਾਂ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਉਨ੍ਹਾਂ ਦੀ ਨਿਰੰਤਰ ਮਿਹਨਤ ਦੀ ਖੂਬ ਸ਼ਲਾਘਾ ਕੀਤੀ ਅਤੇ ਖਿਡਾਰੀਆਂ ਨੂੰ ਖੇਡਾਂ ਦੇ ਰਾਹੀਂ ਜੀਵਨ ਵਿਚ ਖੂਬ ਤਰੱਕੀ ਕਰਨ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ |

ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਦਿਨ ਦਿਹਾੜੇ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਅਗਲੀ ਖ਼ਬਰ ਏਕ ਨਾਮ ਜਗਦੀਸ਼ ਸੇਵਾ ਸੁਸਾਇਟੀ ਵਲੋਂ ਲਗਾਏ ਗਏ ਅੱਖਾਂ ਦੇ ਕੈਂਪ 'ਚ 19 ਮਰੀਜ਼ਾਂ ਦੇ ਕੀਤੇ ਆਪ੍ਰੇਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।