13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਹਥਿਆਰਬੰਦ ਲੁਟੇਰੇ ਦਿਨ ਦਿਹਾੜੇ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਅਜੀਤ ਡੈਸਕ 09-05-2026
ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਤੋਂ ਦਿਨ ਦਿਹਾੜੇ ਹਥਿਆਰਬੰਦ ਲੁਟੇਰੇ ਇਕ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ 'ਚ ਮਾਡਲ ਟਾਊਨ ਦੀ ਰਹਿਣ ਵਾਲੀ ਰੀਮਾ ਚਾਵਲਾ ਪਤਨੀ ਆਤਮਜੀਤ ਸਿੰਘ ਚਾਵਲਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਘਰ ਦੇ ਬਾਹਰ ਸਬਜ਼ੀ ਲੈਣ ਲਈ ਖੜ੍ਹੀ ਸੀ ਕਿ ਇਸ ਦੌਰਾਨ ਉਕਤ ਲੁਟੇਰਾ ਉਥੇ ਆਇਆ ਅਤੇ ਉਸ ਨਾਲ ਉਲਝ ਪਿਆ | ਲੁਟੇਰੇ ਵਲੋਂ ਉਸ ਦੀ ਚੇਨ ਝਪਟਣ ਦੀ ਕੋਸ਼ਿਸ਼ ਕੀਤੀ, ਜਦੋਂ ਉਸ ਨੇ ਵਿਰੋਧ ਕੀਤਾ ਤਾਂ ਲੁਟੇਰੇ ਨੇ ਆਪਣੇ ਪਾਸ ਰੱਖਿਆ ਦਾਤ ਕੱਢ ਲਿਆ ਤੇ ਉਸ ਦੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ | ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 3 ਕਾਬੂ ਅਗਲੀ ਖ਼ਬਰ ਡੀ.ਜੀ.ਐਸ.ਜੀ. ਪਬਲਿਕ ਸਕੂਲ ਦੇ ਬਾਸਕਟਬਾਲ ਅੰਡਰ-14 ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।