13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਵੱਖ-ਵੱਖ ਥਾਵਾਂ ਤੋਂ ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 3 ਕਾਬੂ

ਅਜੀਤ ਡੈਸਕ 09-05-2026

ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵੱਖ-ਵੱਖ ਇਲਾਕਿਆਂ 'ਚੋਂ ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ ¢ ਪਹਿਲੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 8 ਵਿਖੇ ਤਾਇਨਾਤ ਸਹਾਇਕ ਥਾਣੇਦਾਰ ਰਾਜ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸੰਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਮੁਲਜ਼ਮਾਂ ਨੂੰ ਤਾਰਾ ਮੰਡਲ ਪਾਰਕਿੰਗ ਨੇੜੇ ਮੇਨ ਰੋਜ਼ ਗਾਰਡਨ ਪਾਸੋਂ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀਸ਼ੁਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ¢ ਮੁਲਜ਼ਮਾਂ ਦੀ ਸ਼ਨਾਖ਼ਤ ਸੁਨੀਲ ਕੁਮਾਰ ਅਤੇ ਨਿਰਮਲ ਸੁਨਾਰ ਵਜੋਂ ਹੋਈ ਹੈ¢ ਦੂਜੇ ਮਾਮਲੇ ਵਿਚ ਥਾਣਾ ਮਾਡਲ ਟਾਊਨ ਵਿਖੇ ਤੈਨਾਤ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਹ ਗਸ਼ਤ ਸਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਮੁਲਜ਼ਮ ਨੂੰ ਆਤਮ ਪਬਲਿਕ ਸਕੂਲ ਪਾਸੋਂ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਟੀ.ਵੀ.ਐਸ. ਮੋਟਰਸਾਈਕਲ ਬਰਾਮਦ ਕੀਤਾ ਹੈ¢ ਮੁਲਜ਼ਮ ਦੀ ਸ਼ਨਾਖ਼ਤ ਅਜੈ ਕੁਮਾਰ ਵਜੋਂ ਹੋਈ ਹੈ¢

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕੀਰਤਨ ਅਤੇ ਸਿਮਰਨ ਸਮਾਗਮ ਅੱਜ ਤੇ ਕੱਲ੍ਹ-ਬੈਨੀਪਾਲ... ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਦਿਨ ਦਿਹਾੜੇ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।