11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵੱਖ-ਵੱਖ ਇਲਾਕਿਆਂ 'ਚੋਂ ਵਿਆਹ ਕਰਵਾਉਣ ਦੀ ਨੀਅਤ ਨਾਲ ਨਾਬਾਲਗ ਲੜਕੀਆਂ ਵਰਗਲਾਈਆਂ <br/>

ਅਜੀਤ ਡੈਸਕ 10-05-2026
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਵਿਆਹ ਕਰਵਾਉਣ ਦੀ ਨੀਅਤ ਨਾਲ ਨਾਬਾਲਗ ਲੜਕੀਆਂ ਨੂੰ ਵਰਗਲਾਉਣ ਦੇ ਮਾਮਲੇ 'ਚ ਪੁਲਿਸ ਨੇ ਕੇਸ ਦਰਜ ਕੀਤਾ ਹੈ¢ ਪਹਿਲੇ ਮਾਮਲੇ 'ਚ ਥਾਣਾ ਦੁੱਗਰੀ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਕੰਤੂ ਪਾਸਵਾਨ ਨੇ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਘਰੋਂ ਬਿਨਾਂ ਦੱਸੇ ਪੁੱਛੇ ਕਿਧਰੇ ਚਲੀ ਗਈ, ਜਿਸ ਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਮੁਲਜ਼ਮ ਅਨਿਲ ਕੁਮਾਰ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਕਿਧਰੇ ਭਜਾ ਕੇ ਲੈ ਗਿਆ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਨਿਲ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ¢ ਦੂਜੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸ਼ਿਵ ਨਰਾਇਣ ਨੇ ਦੱਸਿਆ ਕਿ ਉਸ ਦੀ ਲੜਕੀ ਸੀਨੀਅਰ ਸੈਕੰਡਰੀ ਸਕੂਲ ਢੋਲੇਵਾਲ ਪੜ੍ਹਨ ਲਈ ਗਈ ਸੀ, ਪਰ ਵਾਪਸ ਨਹੀਂ ਆਈ, ਜਿਸਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਮੁਲਜ਼ਮ ਮਨੋਜ ਕੁਮਾਰ ਉਸ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗ਼ਲਾ ਫੁਸਲਾ ਕੇ ਕਿਧਰੇ ਭਜਾ ਕੇ ਲੈ ਗਿਆ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਮਨੋਜ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢ ਤੀਜੇ ਮਾਮਲੇ ਵਿਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੰਤੋਸ਼ ਕੁਮਾਰ ਨੇ ਦੱਸਿਆ ਕਿ ਉਸਦੀ ਲੜਕੀ ਘਰੋਂ ਗਲੀ ਵਿਚ ਕਰਿਆਨਾ ਦੀ ਦੁਕਾਨ ਤੋਂ ਕੁੱਝ ਸਾਮਾਨ ਲੈਣ ਲਈ ਗਈ ਸੀ, ਪਰ ਵਾਪਸ ਨਹੀਂ ਆਈ, ਜਿਸਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਮੁਲਜ਼ਮ ਰਮਾਕਾਂਤ ਉਰਫ਼ ਬੱਲੂ ਉਸਦੀ ਲੜਕੀ ਨੂੰ ਵਰਗ਼ਲਾ ਫੁਸਲਾ ਕੇ ਵਿਆਹ ਕਰਵਾਉਣ ਦੀ ਨੀਅਤ ਨਾਲ ਕਿਧਰੇ ਭਜਾ ਕੇ ਲੈ ਗਿਆ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਰਮਾਕਾਂਤ ਉਰਫ਼ ਬੱਲੂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ¢

ਪਿਛਲੀ ਖ਼ਬਰ ਮਾਂ ਦਿਵਸ ਮੌਕੇ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਸਿਹਤ ਜਾਂਚ ਕੈਂਪ ਕੱਲ੍ਹ <br/> ਅਗਲੀ ਖ਼ਬਰ ਸਰਕਾਰ ਵਲੋਂ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਕੱਟਣ ਦੇ ਰੋਸ ਵਜੋਂ ਲੋਕਾਂ ਨੇ ਸ਼ੇਰਪੁਰ ਖੁਰਦ ਵਿਖੇ ਲਗਾਇਆ ਧਰਨਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।