11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸੰਬੰਧੀ ਤਿਆਰੀਆਂ ਮੁਕੰਮਲ, ਸਮਾਗਮ ਅੱਜ-ਗਾਬੜੀਆ <br/>

ਅਜੀਤ ਡੈਸਕ 10-05-2026
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਕÏਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਹਾੜੇ ਮੌਕੇ ਅਰੋੜਾ ਪੈਲੇਸ ਗਿੱਲ ਰੋਡ ਲੁਧਿਆਣਾ ਵਿਖੇ 10 ਮਈ ਨੂੰ ਕਰਵਾਏ ਜਾ ਰਹੇ ਸਮਾਗਮ ਸੰਬੰਧੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ¢ ਇਸ ਮÏਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਾਬੜੀਆ ਨੇ ਕਿਹਾ ਕਿ 18ਵੀਂ ਸਦੀ ਦੇ ਮਹਾਨ ਯੋਧੇ, ਰਾਮਗੜ੍ਹੀਆ ਮਿਸਲ ਦੇ ਬਾਨੀ, ਲਾਲ ਕਿਲ੍ਹੇ ਦੇ ਜੇਤੂ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 303ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਸਮਾਗਮ ਦੁਪਹਿਰ 2.00 ਵਜੇ ਦਾਣਾ ਮੰਡੀ, ਗਿੱਲ ਰੋਡ, ਨੇੜੇ ਅਰੋੜਾ ਪੈਲੇਸ ਲੁਧਿਆਣਾ ਵਿਖੇ ਮਨਾਇਆ ਜਾ ਰਿਹਾ ਹੈ¢ ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ¢ ਇਸ ਸਮੇਂ ਬਾਬਾ ਅਜੀਤ ਸਿੰਘ, ਜਗਜੀਤ ਸਿੰਘ ਜੱਗਾ, ਜਸਦੀਪ ਸਿੰਘ ਕਾਉਂਕੇ ਯੂਥ ਆਗੂ ਨੇ ਸੁਖਬੀਰ ਬਾਦਲ ਦੇ ਵਿਚਾਰ ਸੁਣਨ ਲਈ ਸਾਰਿਆਂ ਨੂੰ ਸਮੇਂ ਸਿਰ ਪਹੰੁਚਣ ਦੀ ਬੇਨਤੀ ਕੀਤੀ ਹੈ | ਇਸ ਸਮੇਂ ਵਿਸ਼ੇਸ਼ ਤÏਰ 'ਤੇ ਰਖਵਿੰਦਰ ਸਿੰਘ ਗਾਬੜੀਆ, ਗੁਰਚਰਨ ਸਿੰਘ ਗੁਰੂ ਮੀਡੀਆ ਇੰਚਾਰਜ, ਰਛਪਾਲ ਸਿੰਘ ਫ਼ੌਜੀ, ਹਰਦੀਪ ਸਿੰਘ, ਗੁਰਦੀਪ ਸਿੰਘ ਲੀਲ, ਗੁਰਪ੍ਰੀਤ ਸਿੰਘ ਮਸੌਣ, ਧਰਮ ਸਿੰਘ ਬਾਜਵਾ, ਰਾਜਵਿੰਦਰ ਸਿੰਘ ਪ੍ਰਧਾਨ, ਹਰਮਨਪ੍ਰੀਤ ਸਿੰਘ ਹੰੂਝਣ, ਸੁਖਬੀਰ ਸਿੰਘ, ਦਲਬੀਰ ਸਿੰਘ, ਜਤਿੰਦਰ ਸਿੰਘ, ਹੈਰੀ ਬੈਂਸ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ¢

ਪਿਛਲੀ ਖ਼ਬਰ ਜੀ.ਏ.ਡੀ. ਅਕੈਡਮੀ ਨੇ ਮਨਾਇਆ ਮਾਂ ਦਿਵਸ <br/> ਅਗਲੀ ਖ਼ਬਰ ਮਾਂ ਦਿਵਸ ਮੌਕੇ ਮੈਸ਼ ਪ੍ਰੋਲਾਈਫ ਹਸਪਤਾਲ ਗਿੱਲ ਵਿਖੇ ਸਿਹਤ ਜਾਂਚ ਕੈਂਪ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।