11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਜੀ.ਏ.ਡੀ. ਅਕੈਡਮੀ ਨੇ ਮਨਾਇਆ ਮਾਂ ਦਿਵਸ <br/>

ਅਜੀਤ ਡੈਸਕ 10-05-2026
ਲਾਡੋਵਾਲ, 9 ਮਈ (ਬਲਬੀਰ ਸਿੰਘ ਰਾਣਾ)-ਜੀ.ਏ.ਡੀ. ਅਕੈਡਮੀ ਲਾਦੀਆਂ ਖ਼ੁਰਦ ਵਿਖੇ ਮਾਂ ਦਿਵਸ ਬੜੇ ਉਤਸ਼ਾਹ ਅਤੇ ਭਾਵਨਾਤਮਕ ਢੰਗ ਨਾਲ ਮਨਾਇਆ ਗਿਆ¢ ਇਸ ਸਮਾਰੋਹ ਦੀ ਸ਼ੁਰੂਆਤ ਵਿਸ਼ੇਸ਼ ਸਵੇਰ ਦੀ ਸਭਾ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਨੇ ਭਾਸ਼ਣਾਂ, ਕਵਿਤਾਵਾਂ, ਗੀਤਾਂ ਅਤੇ ਸਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀਆਂ ਸਤਿਕਾਰਯੋਗ ਮਾਵਾਂ ਪ੍ਰਤੀ ਆਪਣਾ ਪਿਆਰ ਅਤੇ ਆਭਾਰ ਪ੍ਰਗਟ ਕਰਦਿਆਂ ਕੀਤੀ | ਇਸ ਸਬੰਧੀ ਗੱਲਬਾਤ ਕਰਦਿਆਂ ਅਕੈਡਮੀ ਦੇ ਮੈਨੇਜਰ ਡਾਇਰੈਕਟਰ ਹਰਗੁਲਾਬ ਸਿੰਘ ਅਤੇ ਚੇਅਰਮੈਨ ਪਰਮਪ੍ਰੀਤ ਸਿੰਘ ਨੇ ਦੱਸਿਆ ਕਿ ਮਾਂ ਉਹ ਘਣਛਾਵਾਂ ਬੂਟਾ ਹੁੰਦੀ ਹੈ, ਜਿਸ ਦੀ ਗੋਦ ਵਿਚ ਬੈਠ ਕੇ ਬੱਚੇ ਤੱਤੀਆਂ ਹਵਾਵਾਂ ਤੋਂ ਬਚ ਕੇ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ ਅਤੇ ਮਾਂ ਦੀ ਗੋਦ 'ਚੋਂ ਮਿਲੀ ਪਿਆਰ ਵਾਲੀ ਠੰਢਕ ਬੱਚੇ ਦੀ ਸਾਰੀ ਜ਼ਿੰਦਗੀ ਵਿਚ ਸਦਾ ਦਾ ਸੁੱਖ, ਆਨੰਦ ਅਤੇ ਪਿਆਰ ਦੀ ਭਾਵਨਾ ਵਿਚ ਵਾਧਾ ਕਰਦੀ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਿਚ ਡਰਾਇੰਗ, ਕਾਰਡ ਮੇਕਿੰਗ ਅਤੇ ਫੋਟੋ ਫਰੇਮ ਬਣਾਉਣ ਵਰਗੀਆਂ ਮਨੋਰੰਜਕ ਗਤੀਵਿਧੀਆਂ ਅਤੇ ਮੁਕਾਬਲੇ ਵੀ ਕਰਵਾਏੇ¢ ਇਸ ਮÏਕੇ ਸਕੂਲ ਦੀ ਪਿ੍ੰਸੀਪਲ ਮੈਡਮ ਸੁਨੀਤਾ ਕੁਮਾਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਵਿਚ ਸੰਸਕਾਰ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਪੈਦਾ ਕਰਨ ਵਿਚ ਮਾਵਾਂ ਆਪਣਾ ਅਹਿਮ ਰੋਲ ਅਦਾ ਕਰਦੀਆਂ ਹਨ, ਤਾਂ ਜੋ ਬੱਚੇ ਆਪਣੇ ਪੈਰਾਂ 'ਤੇ ਖੜੇ ਹੋ ਕੇ ਆਪਣੀ ਸੁਚੱਜੇ ਢੰਗ ਨਾਲ ਜ਼ਿੰਦਗੀ ਬਸਰ ਕਰ ਸਕਣ¢ ਉਨ੍ਹਾਂ ਬੱਚਿਆਂ ਨੂੰ ਮਾਤਾ ਪਿਤਾ ਦੇ ਹੁਕਮ ਦੀ ਪਾਲਣਾ ਕਰਨਾ ਅਤੇ ਉਨ੍ਹਾਂ ਦੀ ਨਿਸ਼ਕਾਮ ਸੇਵਾ ਕਰਨ ਦੀ ਅਪੀਲ ਕੀਤੀ ਅਤੇ ਸਭ ਨੂੰ ਮਾਂ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ-ਘੁੰਮਣ <br/> ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸੰਬੰਧੀ ਤਿਆਰੀਆਂ ਮੁਕੰਮਲ, ਸਮਾਗਮ ਅੱਜ-ਗਾਬੜੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।