11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੁਖਬੀਰ ਸਿੰਘ ਬਾਦਲ ਦਾ ਲੁਧਿਆਣਾ ਦੌਰਾ ਅੱਜ <br/>

ਅਜੀਤ ਡੈਸਕ 10-05-2026
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ 10 ਮਈ ਦਿਨ ਐਤਵਾਰ ਨੂੰ ਮਹਾਂਨਗਰ ਲੁਧਿਆਣਾ ਦੇ ਦੌਰੇ 'ਤੇ ਹਨ | ਇਸ ਦੌਰਾਨ ਉਹ ਹਲਕਾ ਆਤਮ ਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੇ ਦਫ਼ਤਰ ਵਿਖੇ ਏਕਜੋਤ ਸੇਵਾ ਸੁਸਾਇਟੀ ਵਲੋਂ ਲਗਾਏ ਜਾ ਰਹੇ ਖ਼ੂਨਦਾਨ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ | ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਸੋਖੀ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਸ਼ੁਰੂ ਹੋ ਕੇ ਦੁਪਹਿਰ 2 ਵਜੇ ਤੱਕ ਚੱਲੇਗਾ ਅਤੇ ਸੁਖਬੀਰ ਸਿੰਘ ਬਾਦਲ ਦੁਪਹਿਰ 12:30 ਵਜੇ ਦੇ ਕਰੀਬ ਇਸ ਵਿਚ ਸ਼ਿਰਕਤ ਕਰਨਗੇ | ਉਨ੍ਹਾਂ ਅੱਗੇ ਕਿਹਾ ਕਿ ਕੈਂਪ ਦਾ ਮੁੱਖ ਉਦੇਸ਼ ਸਮਾਜ ਸੇਵਾ ਦੀ ਭਾਵਨਾ ਨਾਲ ਲੋੜਵੰਦ ਮਰੀਜ਼ਾਂ ਲਈ ਖ਼ੂਨ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਾਲ ਨਾਲ ਲੋਕਾਂ ਨੂੰ ਮੁਫ਼ਤ ਸਿਹਤ ਜਾਂਚ ਸਹੂਲਤ ਪ੍ਰਦਾਨ ਕਰਨਾ ਹੈ | ਇਸ ਮੌਕੇ 'ਤੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਆਮ ਸਿਹਤ ਜਾਂਚ, ਬਲੱਡ ਪ੍ਰੈਸ਼ਰ, ਸ਼ੂਗਰ, ਈ.ਸੀ.ਜੀ. ਅਤੇ ਹੋਰ ਬੁਨਿਆਦੀ ਟੈੱਸਟ ਵੀ ਕੀਤੇ ਜਾਣਗੇ ਅਤੇ ਇਸ ਕੈਂਪ ਦੌਰਾਨ ਸ਼ਹਿਰ ਦੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਨੌਜਵਾਨ ਹਾਜ਼ਰ ਰਹਿਣਗੇ | ਜਗਬੀਰ ਸਿੰਘ ਸੋਖੀ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਨੇਕ ਉਪਰਾਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਬੁੱਢਾ ਦਰਿਆ ਵਿਚ ਗੰਦਾ ਪਾਣੀ ਸੁੱਟਣ ਦੇ ਮਾਮਲੇ 'ਚ ਡੇਅਰੀ ਮਾਲਕ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਮੇਅਰ ਇੰਦਰਜੀਤ ਕੌਰ ਨੇ ਮਾਂ ਦਿਵਸ ਮੌਕੇ ਮਾਵਾਂ ਦੀ ਮਹਾਨਤਾ ਨੂੰ ਕੀਤਾ ਨਮਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।