13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਲੋਕ ਅਦਾਲਤ 'ਚ 1 ਲੱਖ 10 ਹਜ਼ਾਰ ਕੇਸਾਂ ਦਾ ਨਿਪਟਾਰਾ <br/>

ਅਜੀਤ ਡੈਸਕ 10-05-2026
ਲੁਧਿਆਣਾ, 9 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ, ਜਗਰਾਉਂ, ਸਮਰਾਲਾ, ਖੰਨਾ ਅਤੇ ਪਾਇਲ ਦੇ ਅਦਾਲਤੀ ਕੰਪਲੈਕਸਾਂ 'ਚ ਰਾਸ਼ਟਰੀ ਲੋਕ ਅਦਾਲਤ ਦਾ ਪ੍ਰਬੰਧ ਕੀਤਾ ਗਿਆ | ਹਰਪ੍ਰੀਤ ਕੌਰ ਰੰਧਾਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਧਿਰਾਂ ਵਿਚਕਾਰ ਸੁਹਿਰਦਤਾ ਨਾਲ ਸਮਝੌਤੇ ਰਾਹੀਂ ਹਰ ਤਰ੍ਹਾਂ ਦੇ ਪ੍ਰੀ-ਲਿਟੀਗੇਟਿਵ ਅਤੇ ਲੰਬਿਤ ਸਿਵਲ ਅਤੇ ਕੰਪਾਊਾਡੇਬਲ ਅਪਰਾਧਿਕ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਕੁੱਲ 48 ਬੈਂਚਾਂ ਦਾ ਗਠਨ ਕੀਤਾ ਗਿਆ ਸੀ, ਜਦੋਂ ਕਿ ਜਗਰਾਉਂ, ਸਮਰਾਲਾ, ਖੰਨਾ ਅਤੇ ਪਾਇਲ ਸਬ-ਡਵੀਜ਼ਨਾਂ ਵਿਖੇ ਕੁੱਲ 10 ਬੈਂਚਾਂ ਦਾ ਗਠਨ ਕੀਤਾ ਗਿਆ ਸੀ | ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 1,15,000 ਤੋਂ ਵੱਧ ਕੇਸਾਂ ਦੀ ਸੁਣਵਾਈ ਕੀਤੀ ਗਈ ਸੀ, ਜਿਨ੍ਹਾਂ ਵਿਚੋਂ 1,10,000 ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਸੀ ਅਤੇ 1268317547 ਰੁਪਏ ਦੇ ਅਵਾਰਡ ਪਾਸ ਕੀਤੇ ਗਏ ਸਨ | ਅੰਤ ਵਿਚ ਉਨ੍ਹਾਂ ਦੱਸਿਆ ਕਿ ਲੋਕ ਉਕਤ ਲੋਕ ਅਦਾਲਤ ਅਤੇ ਹੋਰ ਕਾਨੂੰਨੀ ਸੇਵਾਵਾਂ ਅਤੇ ਸਹਾਇਤਾ ਬਾਰੇ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ 15100 'ਤੇ ਵੀ ਸੰਪਰਕ ਕਰ ਸਕਦੇ ਹਨ | ਇਸ ਮੌਕੇ ਐਡਵੋਕੇਟ ਵਿਪਿਨ ਸੱਗੜ, ਪ੍ਰਧਾਨ ਅਤੇ ਐਡਵੋਕੇਟ ਹਿਮਾਂਸ਼ੂ ਵਾਲੀਆ ਅਤੇ ਐਡਵੋਕੇਟ ਰਜਨੀਸ਼ ਲਖਨਪਾਲ ਤੋਂ ਇਲਾਵਾ ਹੋਰ ਵਕੀਲ ਅਤੇ ਨਿਆਇਕ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ <br/> ਅਗਲੀ ਖ਼ਬਰ ਗ੍ਰੀਨ ਲੈਂਡ ਸਕੂਲ, ਸੁਭਾਸ਼ ਨਗਰ 'ਚ ਅਧਿਆਪਕਾ ਨੇ ਹੋਮਵਰਕ ਨਾ ਕਰਨ 'ਤੇ ਮਾਸੂਮ ਬੱਚੀ ਨੰੂ ਸਕੇਲ ਨਾਲ ਕੁੱਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।