08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਤਿੰਨ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 17-05-2026
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਲੜਕੀ ਅਮਨਦੀਪ ਕੌਰ ਦੇ ਪਿਤਾ ਪਰਮਜੀਤ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਮਿ੍ਤਕ ਲੜਕੀ ਦੇ ਪਤੀ ਪਵਨਜੀਤ, ਉਸ ਦੇ ਸਹੁਰੇ ਸੁਰਿੰਦਰ ਕੁਮਾਰ ਤੇ ਸੁਰਿੰਦਰ ਕੌਰ ਵਾਸੀ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਅੱਠ ਮਹੀਨੇ ਪਹਿਲਾਂ ਉਕਤ ਕਥਿਤ ਦੋਸ਼ੀ ਪਵਨਜੀਤ ਨਾਲ ਹੋਇਆ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਦੁਖੀ ਹੋ ਕੇ ਉਸ ਦੀ ਲੜਕੀ ਨੇ ਬੀਤੇ ਦਿਨ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਨਾਮਜ਼ਦ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਵਿਆਹ ਤੋਂ ਮਨ੍ਹਾ ਕਰਨ 'ਤੇ ਹਥਿਆਰਬੰਦ ਨੌਜਵਾਨ ਨੇ ਸਾਥੀਆਂ ਦੀ ਮਦਦ ਨਾਲ ਲੜਕੀ ਨੂੰ ਕੀਤਾ ਅਗਵਾ <br/> ਅਗਲੀ ਖ਼ਬਰ ਲਾਠੀਚਾਰਜ ਦੇ ਵਿਰੋਧ 'ਚ ਟਰੇਡ ਯੂਨੀਅਨ ਦੀ ਅਗਵਾਈ 'ਚ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।