08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵਿਆਹ ਤੋਂ ਮਨ੍ਹਾ ਕਰਨ 'ਤੇ ਹਥਿਆਰਬੰਦ ਨੌਜਵਾਨ ਨੇ ਸਾਥੀਆਂ ਦੀ ਮਦਦ ਨਾਲ ਲੜਕੀ ਨੂੰ ਕੀਤਾ ਅਗਵਾ <br/>

ਅਜੀਤ ਡੈਸਕ 17-05-2026
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜਸਵੰਤ ਇਨਕਲੇਵ 'ਚ ਲੜਕੀ ਵਲੋਂ ਵਿਆਹ ਤੋਂ ਮਨਾ ਕਰਨ 'ਤੇ ਲੜਕੇ ਵਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਲੜਕੀ ਨੂੰ ਅਗਵਾ ਕਰ ਲਿਆ ਤੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਲੜਕੀ ਦੇ ਭਰਾ ਜੋਤ ਇੰਦਰ ਸਿੰਘ ਵਾਸੀ ਜਸਵੰਤ ਇਨਕਲੇਵ ਦੀ ਸ਼ਿਕਾਇਤ 'ਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਮੋਗਾ, ਉਸ ਦੇ ਪਿਤਾ ਪ੍ਰੀਤਮ ਸਿੰਘ, ਕਰਮਜੀਤ ਸਿੰਘ ਤੇ ਹੋਰਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਭੈਣ ਯਸ਼ ਇੰਦਰ ਕੌਰ ਨਾਲ ਉਕਤ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਵਿਆਹ ਕਰਵਾਉਣਾ ਚਾਹੁੰਦਾ ਸੀ | ਇਹ ਦੋਵੇਂ ਪਿਛਲੇ ਕੁਝ ਸਮੇਂ ਤੋਂ ਆਪਸ ਵਿਚ ਜਾਣਕਾਰ ਸਨ, ਜਦੋਂ ਉਸ ਦੀ ਭੈਣ ਨੇ ਵਿਆਹ ਕਰਵਾਉਣ ਤੋਂ ਮਨਾ ਕੀਤਾ ਤਾਂ ਕਥਿਤ ਦੋਸ਼ੀ ਬੀਤੇ ਦਿਨ ਉਸ ਦੇ ਘਰ ਦੇ ਨੇੜੇ ਆਇਆ ਤੇ ਉਸ ਦੀ ਭੈਣ ਨੂੰ ਪਿਸਤੌਲ ਦਿਖਾ ਕੇ ਅਗਵਾ ਕਰਕੇ ਲੈ ਗਿਆ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ 'ਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਜਾਂਚ ਕਰ ਰਹੇ ਐਸ. ਐਚ. ਓ. ਦਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਵਿਆਹੁਤਾ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਸਹੁਰੇ ਪਰਿਵਾਰ ਦੇ ਪੰਜ ਮੈਂਬਰਾਂ ਖ਼ਿਲਾਫ਼ ਕੇਸ ਦਰਜ, ਤਿੰਨ ਕਾਬੂ <br/> ਅਗਲੀ ਖ਼ਬਰ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਤਿੰਨ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।