08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਲੱਖਾਂ ਦੀ ਨਕਦੀ ਸਮੇਤ 2 ਨੌਜਵਾਨ ਕਾਬੂ <br/>

ਅਜੀਤ ਡੈਸਕ 17-05-2026
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਅੱਜ ਤੜਕੇ ਪੁਲਿਸ ਵਲੋਂ ਕੀਤੀ ਜਾ ਰਹੀ ਚੈਕਿੰਗ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਦੇ ਅਧਿਕਾਰੀ ਇਸ ਸਬੰਧੀ ਕੁੱਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਹਨ, ਪਰ ਸੂਤਰਾਂ ਅਨੁਸਾਰ ਅੱਜ ਸਵੇਰੇ ਰੇਲਵੇ ਪੁਲਿਸ ਦੇ ਮੁਲਾਜ਼ਮਾਂ ਵਲੋਂ ਜਦੋਂ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਪਲੇਟਫਾਰਮ 'ਤੇ ਦੋ ਨੌਜਵਾਨਾਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੇ ਬੈਗ ਚੈੱਕ ਕੀਤੇ ਤਾਂ ਬੈਗਾਂ 'ਚ ਲੱਖਾਂ ਰੁਪਏ ਦੀ ਨਕਦੀ ਸੀ | ਮੌਕੇ 'ਤੇ ਇਹ ਨੌਜਵਾਨ ਇਸ ਨਕਦੀ ਬਾਰੇ ਕੁੱਝ ਵੀ ਸਪਸ਼ਟ ਨਹੀਂ ਕਰ ਸਕੇ, ਜਿਸ ਕਾਰਨ ਇਨ੍ਹਾਂ ਨੌਜਵਾਨਾਂ ਨੂੰ ਰੇਲਵੇ ਪੁਲਿਸ ਦੇ ਮੁਲਾਜ਼ਮ ਥਾਣੇ ਲੈ ਆਏ, ਜਿੱਥੇ ਕਿ ਅਧਿਕਾਰੀਆਂ ਵਲੋਂ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਦੇਰ ਸ਼ਾਮ ਤੱਕ ਅਧਿਕਾਰੀਆਂ ਵਲੋਂ ਇਸ ਮਾਮਲੇ ਵਿਚ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਸੀ | ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਇਹ ਰਕਮ ਹਵਾਲਾ ਦੀ ਹੋ ਸਕਦੀ ਹੈ, ਜਿਸ ਕਾਰਨ ਸੰਬੰਧਿਤ ਮਹਿਕਮੇ ਨੂੰ ਵੀ ਰੇਲਵੇ ਪੁਲਿਸ ਅਧਿਕਾਰੀਆਂ ਵਲੋਂ ਸੂਚਿਤ ਕਰਨ ਬਾਰੇ ਕਿਹਾ ਜਾ ਰਿਹਾ ਹੈ |

ਪਿਛਲੀ ਖ਼ਬਰ ਡੀ. ਟੀ. ਐਫ. ਦਾ ਵਫ਼ਦ ਸਹਾਇਕ ਕਮਿਸ਼ਨਰ ਪਾਇਲ ਗੋਇਲ ਨੰੂ ਮਿਲਿਆ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।