09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਘੁਮਾਰ ਮੰਡੀ 'ਚ ਨਿਯਮਾਂ ਦੀ ਉਲੰਘਣਾ 'ਤੇ ਨਿਗਮ ਦਾ ਐਕਸ਼ਨ <br/>

ਅਜੀਤ ਡੈਸਕ 17-05-2026
ਲੁਧਿਆਣਾ, 16 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਵਿਚ ਗੈਰ ਕਾਨੰੂਨੀ ਉਸਾਰੀਆਂ ਖ਼ਿਲਾਫ਼ ਜਾਰੀ ਮੁਹਿੰਮ ਤਹਿਤ ਸ਼ਨੀਵਾਰ ਨੰੂ ਘੁਮਾਰ ਮੰਡੀ ਇਲਾਕੇ ਵਿਚ ਨਿਯਮਾਂ ਦੇ ਉਲੰਘਣਾ ਕਰਕੇ ਬਣ ਰਹੀ ਕਮਰਸ਼ੀਅਲ ਇਮਾਰਤ 'ਤੇ ਕਾਰਵਾਈ ਕੀਤੀ ਗਈ | ਇਹ ਕਾਰਵਾਈ ਐਸ.ਬੀ.ਆਈ. ਬੈਂਕ ਦੇ ਸਾਹਮਣੇ ਬਣ ਰਹੀ ਇਮਾਰਤ ਤੇ ਕੀਤੀ ਗਈ | ਨਿਗਮ ਦੇ ਜ਼ੋਨ ਡੀ ਦੀ ਬਿਲਡਿੰਗ ਬਰਾਂਚ ਵਲੋਂ ਕੀਤੀ ਗਈ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਮਾਰਤ ਮਾਲਕ ਨੇ ਰਿਹਾਇਸ਼ੀ ਬਿਲਡਿੰਗ ਪਲਾਨ ਮਨਜ਼ੂਰ ਕਰਵਾਇਆ ਸੀ, ਪਰ ਗਰਾੳਾੂਡ ਫਲੋਰ 'ਤੇ ਕਮਰਸ਼ੀਅਲ ਉਸਾਰੀ ਕੀਤੀ ਜਾ ਰਹੀ ਸੀ | ਇਸ ਉਲੰਘਣਾ ਨੰੂ ਧਿਆਨ ਵਿਚ ਰੱਖਦਿਆਂ ਨਿਗਮ ਵਲੋਂ ਗੈਰ ਕਾਨੰੂਨੀ ਹਿੱਸੇ ਨੰੂ ਢਾਹ ਦਿੱਤਾ ਗਿਆ | ਸਹਾਇਕ ਟਾਊਨ ਪਲਾਨਰ ਹਰਵਿੰਦਰ ਸਿੰਘ ਹਨੀ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਵਿਚ ਗੈਰ ਕਾਨੰੂਨੀ ਉਸਾਰੀਆਂ ਖ਼ਿਲਾਫ਼ ਨਿਯਮਤ ਤੌਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਮਾਰਤ ਮਾਲਕ ਨੰੂ ਪਹਿਲਾ ਹੀ ਉਸਾਰੀ ਰੋਕਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਨਿਰਮਾਣ ਕੰਮ ਜਾਰੀ ਰਹਿਣ ਕਾਰਨ ਨਿਗਮ ਨੰੂ ਕਾਰਵਾਈ ਕਰਨੀ ਪਈ | ਨਿਗਮ ਅਧਿਕਾਰੀਆਂ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਕੰਮ ਸ਼ੁਰੂ ਕਰਨ ਤੋ ਪਹਿਲਾ ਨਗਰ ਨਿਗਮ ਤੋ ਬਿਲਡਿੰਗ ਪਲਾਨ ਮਨਜ਼ੂਰ ਜ਼ਰੂਰ ਕਰਵਾਉਣ ਅਤੇ ਮਨਜ਼ੂਰਸ਼ੁਦਾ ਨਕਸ਼ੇ ਅਨੁਸਾਰ ਹੀ ਉਸਾਰੀ ਕਰਨ, ਨਹੀਂ ਤਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਖਾਟੂ ਸ਼ਿਆਮ ਮੰਦਰ ਦੇ ਰਸਤੇ 'ਤੇ ਨਾਜਾਇਜ਼ ਕਬਜ਼ਾ ਕਰਨ ਆਏ ਲੋਕਾਂ ਖ਼ਿਲਾਫ਼ ਜ਼ਬਰਦਸਤ ਧਰਨਾ ਅਗਲੀ ਖ਼ਬਰ ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।