09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਐਚ. ਵੀ. ਐਮ. ਗਲੋਬਲ ਸਕੂਲ ਵਿਖੇ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ <br/>

ਅਜੀਤ ਡੈਸਕ 17-05-2026
ਲੁਧਿਆਣਾ, 16 ਮਈ (ਭੁਪਿੰਦਰ ਸਿੰਘ ਬੈਂਸ)-ਐਚ. ਵੀ. ਐਮ. ਗਲੋਬਲ ਸਕੂਲ ਵਿਖੇ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ | ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪਰਿਵਾਰ, ਪਰਿਵਾਰਕ ਕਦਰਾਂ-ਕੀਮਤਾਂ, ਰਿਸ਼ਤੇ, ਪਿਆਰ, ਸਨੇਹ ਤੇ ਏਕਤਾ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ | ਅਧਿਆਪਕਾਂ ਨੇ ਬੱਚਿਆਂ ਨੂੰ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਬਾਰੇ ਸਮਝਾਇਆ ਕਿ ਪਰਿਵਾਰ ਸਹਾਇਤਾ, ਮਾਰਗਦਰਸ਼ਨ, ਸੁਰੱਖਿਆ ਤੇ ਖੁਸ਼ੀ ਪ੍ਰਦਾਨ ਕਰਦਾ ਹੈ | ਵਿਦਿਆਰਥੀਆਂ ਨੂੰ ਆਪਣੇ ਪਰਿਵਾਰਕ ਅਨੁਭਵ ਅਤੇ ਵਿਚਾਰ ਸਾਂਝੇ ਕਰਨ ਲਈ ਵੀ ਉਤਸ਼ਾਹਿਤ ਕੀਤਾ | ਬਾਲਵਾਟਿਕਾ ਦੇ ਨੌਜਵਾਨ ਵਿਦਿਆਰਥੀਆਂ ਨੇ ਇਕ ਰਚਨਾਤਮਕ ਗਤੀਵਿਧੀ ਵਿਚ ਉਤਸ਼ਾਹ ਨਾਲ ਹਿੱਸਾ ਲਿਆ | ਉਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਸੁੰਦਰ ਦਿਲ ਦੇ ਆਕਾਰ ਦੇ ਕੱਟਆਊਟ 'ਤੇ ਚਿਪਕਾਈਆਂ | ਇਸ ਮੌਕੇ ਪਿ੍ੰਸੀਪਲ ਸਕੂਲ ਦੇ ਪ੍ਰਧਾਨ ਡੀ. ਪੀ. ਸ਼ਰਮਾ ਤੇ ਚੇਅਰਪਰਸਨ ਮੀਨਾ ਸ਼ਰਮਾ ਅਤੇ ਪਿ੍ੰਸੀਪਲ ਪ੍ਰਗਤੀ ਕਪੂਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਪਰਿਵਾਰ ਹਰ ਬੱਚੇ ਦਾ ਪਹਿਲਾ ਸਕੂਲ ਹੁੰਦਾ ਹੈ, ਜਿਥੇ ਉਹ ਕਦਰਾਂ-ਕੀਮਤਾਂ, ਅਨੁਸ਼ਾਸਨ, ਸਤਿਕਾਰ ਅਤੇ ਨੈਤਿਕ ਕਦਰਾਂ-ਕੀਮਤਾਂ ਸਿੱਖਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਪਰਿਵਾਰਕ ਮੈਂਬਰਾਂ ਦਾ ਸਤਿਕਾਰ ਅਤੇ ਪਿਆਰ ਕਰਨ ਅਤੇ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਦੇਖਭਾਲ ਲਈ ਧੰਨਵਾਦ ਪ੍ਰਗਟ ਕਰਨ ਲਈ ਉਤਸ਼ਾਹਿਤ ਕੀਤਾ |

ਪਿਛਲੀ ਖ਼ਬਰ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਨੇ ਐਨ. ਸੀ. ਸੀ. ਕੈਡਿਟਾਂ ਨੂੰ 'ਏ' ਸਰਟੀਫਿਕੇਟਾਂ ਨਾਲ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।