09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਿਊ ਦੁਰਗਾ ਕਾਲੋਨੀ ਤੋਂ ਐਸ. ਐਸ. ਕੇਬਲ ਚੌਕ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ <br/>

ਅਜੀਤ ਡੈਸਕ 17-05-2026
ਢੰਡਾਰੀ ਕਲਾਂ/ਲੁਧਿਆਣਾ, 16 ਮਈ (ਜਸਵੀਰ ਸਿੰਘ ਬੰਗਾ)-ਢੰਡਾਰੀ ਖ਼ੁਰਦ ਵਾਰਡ ਨੰਬਰ 25 ਅਧੀਨ ਆਉਂਦੇ ਇਲਾਕੇ ਨਿਊ ਦੁਰਗਾ ਕਾਲੋਨੀ ਤੋਂ ਐਸ. ਐਸ. ਕੇਬਲ ਚੌਕ ਤੱਕ ਸੜਕ ਜੋ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲਤ ਸੀ, ਨੂੰ ਬਣਾਉਣ ਦਾ ਕੰਮ ਕੌਂਸਲਰ ਸੁਖਜਿੰਦਰ ਕੌਰ ਤੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਸ਼ੁਰੂ ਕਰਵਾਇਆ | ਸੜਕ ਦਾ ਕੰਮ ਸ਼ੁਰੂ ਹੋਣ 'ਤੇ ਇਲਾਕੇ ਦੇ ਲੋਕਾਂ ਨੇ ਕੌਂਸਲਰ ਸੁਖਜਿੰਦਰ ਕੌਰ ਤੇ ਸਮਾਜ ਸੇਵਕ ਬੋਪਾਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿਛਲੇ 28 ਸਾਲਾਂ ਤੋਂ ਸੜਕ ਦੀ ਖਸਤਾ ਹਾਲਤ ਕਾਰਨ ਨਰਕ ਜਿਹੀ ਜ਼ਿੰਦਗੀ ਭੋਗਣ ਲਈ ਮਜਬੂਰ ਸਨ, ਪਰ ਸੜਕ ਦਾ ਕੰਮ ਸ਼ੁਰੂ ਹੋਣ ਨਾਲ ਹੁਣ ਉਨ੍ਹਾਂ ਨੂੰ ਆਸ ਦੀ ਕਿਰਨ ਜਾਗੀ ਹੈ ਕਿ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲੇਗੀ | ਇਸ ਮੌਕੇ ਸਮਾਜ ਸੇਵਕ ਕਮਲਜੀਤ ਸਿੰਘ ਬੋਪਾਰਾਏ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਪਿਛਲੇ ਕਈ ਸਾਲਾਂ ਤੋਂ ਮੰਗ ਸੀ ਕਿ ਇਸ ਸੜਕ ਨੂੰ ਬਣਾਇਆ ਜਾਵੇ, ਪਰ ਕਿਸੇ ਵੀ ਆਗੂ ਨੇ ਇਨ੍ਹਾਂ ਲੋਕਾਂ ਦੀ ਸਾਰ ਨਹੀਂ ਲਈ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਇਸ ਮੰਗ ਨੂੰ ਦੇਖਦਿਆਂ ਉਨ੍ਹਾਂ ਵਲੋਂ ਨਿਊ ਦੁਰਗਾ ਕਾਲੋਨੀ ਤੋਂ ਐਸ. ਐਸ. ਕੇਬਲ ਚੌਕ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ | ਉਨ੍ਹਾਂ ਕਿਹਾ ਕਿ ਸੜਕ ਬਣਨ ਨਾਲ ਆਉਣ ਜਾਣ ਵਾਲੇ ਲੋਕਾਂ ਨੂੰ ਸਹੂਲਤ ਮਿਲੇਗੀ | ਉਨ੍ਹਾਂ ਸੜਕ ਬਣਾਉਣ ਲਈ ਅਧਿਕਾਰੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਵੀ ਧੰਨਵਾਦ ਕੀਤਾ |

ਪਿਛਲੀ ਖ਼ਬਰ ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਵਲੋਂ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨਾਲ ਮੁਲਾਕਾਤ <br/> ਅਗਲੀ ਖ਼ਬਰ ਸੁਖਮਨ ਕੌਰ ਗਰੇਵਾਲ 'ਲਲਤੋਂ ਕਲਾਂ ਦਾ ਮਾਣ' ਐਵਾਰਡ ਨਾਲ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।