10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰਦੁਆਰਾ ਅਤਰਸਰ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਮੌਕੇ ਕਥਾ ਸਮਾਗਮ ਕਰਵਾਇਆ <br/>

ਅਜੀਤ ਡੈਸਕ 17-05-2026
ਇਆਲੀ/ਥਰੀਕੇ, 16 ਮਈ (ਮਨਜੀਤ ਸਿੰਘ ਦੁੱਗਰੀ)-ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਥਰੀਕੇ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਕਥਾ ਸਮਾਗਮ ਕਰਵਾਇਆ | ਆਸਾ ਜੀ ਦੀ ਵਾਰ ਉਪਰੰਤ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਹੋਏ | ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰੌਸ਼ਨ ਸਿੰਘ ਵਲੋਂ ਇਲਾਹੀ ਬਾਣੀ ਦੇ ਕੀਰਤਨ ਸੰਗਤ ਨੂੰ ਸਰਵਣ ਕਰਵਾਉਣ ਉਪਰੰਤ ਕਥਾਵਾਚਕ ਗਿਆਨੀ ਮਨਜੀਤ ਸਿੰਘ ਲੁਧਿਆਣਾ ਵਾਲਿਆਂ ਨੇ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਆਈ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਜੋਰਾ ਸਿੰਘ, ਦਲਵੀਰ ਸਿੰਘ, ਯਾਦਵਿੰਦਰ ਸਿੰਘ, ਅਮਨਦੀਪ ਸਿੰਘ, ਚਿਤਵਨਜੋਤ ਸਿੰਘ ਵਲੋਂ ਸਮਾਜ ਸੇਵੀ ਲਾਈਫ਼ ਕੇਅਰ ਫਾਊਾਡੇਸ਼ਨ ਸਤੀਸ਼ ਕੁਮਾਰ ਅਮਰਗੜ੍ਹ ਨੂੰ ਉਨ੍ਹਾਂ ਵਲੋਂ ਲੋਕਾਂ ਨੂੰ ਮੈਡੀਕਲ ਸਹੂਲਤਾਂ ਲਈ ਜਾਗਰੂਕ ਕਰਨ ਲਈ ਲੋਕ ਭਲਾਈ ਲਈ ਕੀਤੀਆਂ ਜਾਣ ਵਾਲੀਆਂ ਅਨੇਕਾਂ ਸੇਵਾਵਾਂ ਲਈ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |

ਪਿਛਲੀ ਖ਼ਬਰ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸੰਗਰਾਂਦ ਦੇ ਦਿਹਾੜੇ 'ਤੇ ਸਮਾਗਮ <br/> ਅਗਲੀ ਖ਼ਬਰ ਐਸ. ਡੀ. ਪੀ. ਕਾਲਜ ਦੀਆਂ ਵਿਦਿਆਰਥਣਾਂ ਦਾ ਬੀ. ਕਾਮ ਸਮੈਸਟਰ ਪਹਿਲੇ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।