14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਵਿਖੇ 2 ਰੋਜ਼ਾ ਕਥਾ ਅਤੇ ਕੀਰਤਨ ਸਮਾਗਮ ਅੱਜ ਅਤੇ ਕੱਲ੍ਹ

ਅਜੀਤ ਡੈਸਕ 23-05-2026
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਦੋ ਰੋਜ਼ਾ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਅੱਜ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਕਰਵਾਏ ਜਾ ਰਹੇ ਹਨ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਸਮਾਗਮਾਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮÏਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਬਲਬੀਰ ਸਿੰਘ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ ਆਦਿ ਹਾਜ਼ਰ ਸਨ ਸਨ¢

ਪਿਛਲੀ ਖ਼ਬਰ ਮੈਰਿਟ 'ਚ ਆਈ ਵਿਦਿਆਰਥਣ ਦਾ ਜਵੱਦੀ ਟਕਸਾਲ ਵਲੋਂ ਸਨਮਾਨ <br/> ਅਗਲੀ ਖ਼ਬਰ 3 ਰੋਜ਼ਾ ਸ਼ਹੀਦੀ ਸਮਾਗਮ ਅੱਜ ਤੋਂ, ਤਿਆਰੀਆਂ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।