14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਟੈਂਡਰ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਪਿਓ ਪੁੱਤਰ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 23-05-2026
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਟੈਂਡਰ ਦਿਵਾਉਣ ਦਾ ਝਾਂਸਾ ਦੇ ਕੇ 11 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਿਓ ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਕਾਸਾਬਾਦ ਦੇ ਰਹਿਣ ਵਾਲੇ ਮਨਵੀਰ ਸਿੰਘ ਧਾਲੀਵਾਲ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਅਨਮੋਲ ਰਤਨ ਸਿੰਘ ਪੁੱਤਰ ਬਲਕਰਨ ਸਿੰਘ, ਬਲਕਰਨ ਸਿੰਘ ਵਾਸੀ ਮੋਹਾਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਜਾਣਕਾਰ ਸਨ ਅਤੇ ਐਫ.ਸੀ.ਆਈ. ਦਾ ਜਲਾਲਾਬਾਦ ਵਿਖੇ ਢੋਆ ਢੁਆਈ ਦਾ ਝਾਂਸਾ ਦੇ ਕੇ ਉਸ ਪਾਸੋਂ 11 ਲੱਖ ਰੁਪਏ ਹਾਸਿਲ ਕਰ ਲਏ, ਪਰ ਨਾ ਤਾਂ ਉਸ ਨੂੰ ਟੈਂਡਰ ਦਿਵਾਇਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ 'ਚ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲਿਆਂ 'ਚ ਕੇਸ ਦਰਜ <br/> ਅਗਲੀ ਖ਼ਬਰ ਮੈਰਿਟ 'ਚ ਆਈ ਵਿਦਿਆਰਥਣ ਦਾ ਜਵੱਦੀ ਟਕਸਾਲ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।