14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਦਾਜ ਖਾਤਰ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 23-05-2026
ਲੁਧਿਆਣਾ, 22 ਮਈ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੂਜਾ ਪਤਨੀ ਸੰਜੇ ਸ਼ਰਮਾ ਵਾਸੀ ਨਾਨਕ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਸੰਜੇ ਸ਼ਰਮਾ ਵਾਸੀ ਜੰਮੂ ਕਸ਼ਮੀਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਦੋ ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਨਾਲ ਹੋਈ ਸੀ ਅਤੇ ਵਿਆਹ ਤੋਂ ਕੁੱਝ ਸਮੇਂ ਬਾਅਦ ਦੋਸ਼ੀ ਵਲੋਂ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਘਰੋ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਕਰਨੈਲ ਸਿੰਘ ਵਾਸੀ ਬਲਦੇਵ ਨਗਰ ਦੀ ਸ਼ਿਕਾਇਤ 'ਤੇ ਗੁਰਮੀਤ ਸਿੰਘ ਉਰਫ ਘੁੱਗੀ, ਦਵਿੰਦਰ ਵਿਜੇ ਉਰਫ ਬੱਗੀ ਸਿੰਧੂ ਰੋਹਿਤ ਵਾਸੀ ਫਿਲੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਐਕਟਿਵਾ ਚੋਰੀ
ਸਥਾਨਕ ਸਬਜ਼ੀ ਮੰਡੀ ਸਤਿਗੁਰੂ ਨਗਰ ਤੋਂ ਚੋਰਾਂ ਵਲੋਂ ਚੰਦਰਸ਼ੇਖਰ ਪੁੱਤਰ ਸੁਖਦੇਵ ਰਾਜ ਦਾ ਐਕਟਿਵਾ ਸਕੂਟਰ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕੀਤਾ ਗਿਆ ਹੈ |
ਵਪਾਰ ਦੇ ਮਾਮਲੇ 'ਚ ਧੋਖਾਧੜੀ
ਪੁਲਿਸ ਨੇ ਪੁਰਸ਼ੋਤਮ ਲਾਲ ਸਿੰਘਲਾ ਵਾਸੀ ਕਿਚਲੂ ਨਗਰ ਦੀ ਸ਼ਿਕਾਇਤ 'ਤੇ ਦਿਵਸ ਕੁਮਾਰ ਸ਼ਕਤੀ ਕੁਮਾਰ ਰੂਹਾਨੀ ਵਿਸ਼ਾਲ ਮੈਦਾਨ ਵਾਸੀ ਹੈਬੋਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜ਼ਮੀਨ ਵਿਚ ਹਿੱਸਾ ਪਾਉਣ ਦਾ ਕਹਿ ਕੇ ਉਸ ਪਾਸੋਂ 40 ਲੱਖ ਰੁਪਏ ਲੈ ਲਏ, ਪਰ ਮੁਨਾਫ਼ਾ ਨਾ ਦੇ ਕੇ ਉਸ ਨਾਲ ਧੋਖਾਧੜੀ ਕੀਤੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਅਕਾਲ ਅਕੈਡਮੀ ਜੰਡਿਆਲੀ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਧੋਖਾਧੜੀ ਕਰਨ ਦੇ ਮਾਮਲਿਆਂ 'ਚ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।