03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਗੈਰ ਵਿੱਦਿਅਕ ਡਿਊਟੀਆਂ ਨੇ ਅਧਿਆਪਕਾਂ ਨੰੂ ਮਾਨਸਿਕ ਤੌਰ 'ਤੇ ਕੀਤਾ ਪ੍ਰੇਸ਼ਾਨ-ਧਰਮਜੀਤ ਸਿੰਘ ਢਿੱਲੋਂ

ਅਜੀਤ ਡੈਸਕ 24-05-2026
ਲੁਧਿਆਣਾ, 23 ਮਈ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਵਲੋਂ ਅਧਿਆਪਕ ਵਰਗ 'ਤੇ ਲਗਾਤਾਰ ਵੱਧ ਰਹੀਆਂ ਗੈਰ ਵਿੱਦਿਅਕ ਡਿਊਟੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿਚ 1000 ਤੋਂ ਵੱਧ ਸਕੂਲ ਪਿ੍ੰਸੀਪਲਾਂ ਤੋਂ ਸੱਖਣੇ ਹਨ ਅਤੇ ਮਾਸਟਰ ਕੇਡਰ ਤੇ ਲੈਕਚਰਾਰ ਕੇਡਰ ਦੀਆਂ ਕਈ ਅਸਾਮੀਆਂ ਖਾਲੀ ਪਈਆਂ ਹਨ | ਢਿੱਲੋਂ ਨੇ ਕਿਹਾ ਕਿ ਜਨਗਣਨਾ 2027, ਡਰੱਗ ਅਤੇ ਸੋਸ਼ਲ ਇਕਨੋਮਿਕ ਸਰਵੇ, ਬੂਥ ਲੈਵਲ ਅਫ਼ਸਰ ਅਤੇ ਹੋਰ ਡਿਊਟੀਆਂ ਵਿਚ ਵੱਡੀ ਗਿਣਤੀ ਅਧਿਆਪਕਾਂ ਨੰੂ ਲਗਾਉਣ ਕਾਰਨ ਸਕੂਲਾਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਨਵੇਂ ਸੈਸ਼ਨ ਅਤੇ ਦਾਖਲਿਆਂ ਦੇ ਸਮੇਂ ਅਧਿਆਪਕਾਂ ਨੰੂ ਸਕੂਲਾਂ ਤੋਂ ਦੂਰ ਕਰਨਾ ਸਿੱਖਿਆ ਪ੍ਰਣਾਲੀ ਲਈ ਚਿੰਤਾਜਨਕ ਹੈ | ਉਨ੍ਹਾਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਧਿਆਪਕਾਂ ਨੰੂ ਗੈਰ ਵਿੱਦਿਅਕ ਡਿਊਟੀਆਂ ਤੋਂ ਮੁਕਤ ਕੀਤਾ ਜਾਵੇ |


ਪਿਛਲੀ ਖ਼ਬਰ ਦਿਨ-ਦਿਹਾੜੇ ਕਾਰ ਦਾ ਸ਼ੀਸ਼ਾ ਤੋੜ ਕੇ ਚੋਰ ਸਾਮਾਨ ਚੋਰੀ ਕਰਕੇ ਫ਼ਰਾਰ <br/> ਅਗਲੀ ਖ਼ਬਰ ਪਿੰਡ ਆਸਲ ਉਤਾੜ 'ਚ 'ਆਪ' ਨੂੰ ਛੱਡ ਅਨੇਕਾਂ ਪਰਿਵਾਰ ਅਕਾਲੀ ਦਲ (ਵਾਰਿਸ ਪੰਜਾਬ) 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।