03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਦਿਨ-ਦਿਹਾੜੇ ਕਾਰ ਦਾ ਸ਼ੀਸ਼ਾ ਤੋੜ ਕੇ ਚੋਰ ਸਾਮਾਨ ਚੋਰੀ ਕਰਕੇ ਫ਼ਰਾਰ <br/>

ਅਜੀਤ ਡੈਸਕ 24-05-2026
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਲਹਾਰ ਰੋਡ 'ਤੇ ਅੱਜ ਦਿਨ ਦਿਹਾੜੇ ਕਾਰ ਦਾ ਸ਼ੀਸ਼ਾ ਤੋੜ ਕੇ ਚੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਣ ਵਾਲੀ ਉਮਾ ਸ਼ਰਮਾ ਆਪਣੇ ਰਿਸ਼ਤੇਦਾਰ ਔਰਤ ਨਾਲ ਮਲਹਾਰ ਰੋਡ 'ਤੇ ਖਰੀਦਦਾਰੀ ਕਰਨ ਲਈ ਆਈ ਸੀ, ਜਦੋਂ ਉਹ 15 ਮਿੰਟ ਬਾਅਦ ਖਰੀਦਦਾਰੀ ਕਰਕੇ ਵਾਪਸ ਆਈਆਂ ਤਾਂ ਉਨ੍ਹਾਂ ਦੇਖਿਆ ਕਿ ਕਾਰ ਦਾ ਸ਼ੀਸ਼ਾ ਟੁੱਟਾ ਹੋਇਆ ਤੇ ਉਸ ਵਿਚੋਂ ਸਾਮਾਨ ਚੋਰੀ ਹੋ ਚੁੱਕਾ ਸੀ, ਜਿਸ 'ਤੇ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲਈ ਹੈ ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਪੁਲਿਸ ਨੂੰ ਕੋਈ ਸੁਰਾਗ ਨਹੀਂ ਲੱਗਿਆ ਸੀ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪਹਿਲਵਾਨ ਦੀ ਅਗਵਾਈ 'ਚ ਹੋਈ ਕਾਂਗਰਸ ਦੀ ਮੀਟਿੰਗ <br/> ਅਗਲੀ ਖ਼ਬਰ ਗੈਰ ਵਿੱਦਿਅਕ ਡਿਊਟੀਆਂ ਨੇ ਅਧਿਆਪਕਾਂ ਨੰੂ ਮਾਨਸਿਕ ਤੌਰ 'ਤੇ ਕੀਤਾ ਪ੍ਰੇਸ਼ਾਨ-ਧਰਮਜੀਤ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।