03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪਿੰਡ ਧਾਂਦਰਾ ਵਿਖੇ ਬਾਬਾ ਸੰਦੀਲਾ ਦਾ ਜੋੜ ਮੇਲਾ ਅੱਜ

ਅਜੀਤ ਡੈਸਕ 24-05-2026
ਫੁੱਲਾਂਵਾਲ, 23 ਮਈ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਪਿੰਡ ਧਾਂਦਰਾ ਵਿਖੇ ਬਾਬਾ ਸੰਦੀਲਾ ਦਾ ਸਾਲਾਨਾ ਜੋੜ ਮੇਲਾ ਬਾਬਾ ਸੰਦੀਲਾ ਜੀ ਨੌਜਵਾਨ ਪ੍ਰਬੰਧਕ ਕਮੇਟੀ ਸਮੂਹ ਗ੍ਰਾਮ ਪੰਚਾਇਤ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਲਗਾਇਆ ਜਾ ਰਿਹਾ ਹੈ | ਉੱਘੇ ਲੋਕ ਗਾਇਕ ਜਸਵੰਤ ਸਿੰਘ ਸੰਦੀਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਵਾਰ ਇਹ ਮੇਲਾ ਸਵ. ਮਨਜੋਤ ਸਿੰਘ ਮੰਟੀ ਸਪੁੱਤਰ ਸ਼੍ਰੋਮਣੀ ਲੋਕ ਗਾਇਕ ਪਾਲੀ ਦੇਤਵਾਲੀਆ ਨੂੰ ਸਮਰਪਿਤ ਰਹੇਗਾ, ਜਿਸ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਪੰਜਾਬ ਭਰ ਤੋਂ ਉੱਚ ਕੋਟੀ ਦੇ ਲੋਕ ਗਾਇਕ ਅਤੇ ਗਾਇਕਾਵਾਂ ਭਾਗ ਲੈਣਗੀਆਂ ਅਤੇ ਸੰਗਤ ਲਈ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ |

ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਮਾਲ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨ ਦੇ ਹੁਕਮ <br/> ਅਗਲੀ ਖ਼ਬਰ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।