03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਦੇ ਮਾਮਲੇ 'ਚ ਕੇਸ ਦਰਜ <br/>

ਅਜੀਤ ਡੈਸਕ 24-05-2026
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਪਿੰਡ ਹੁਸੈਨਪੁਰਾ ਵਿਖੇ ਇਕ ਵਿਅਕਤੀ ਵਲੋਂ ਕਥਿਤ ਤੌਰ 'ਤੇ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੈਲਥ ਫੋਰ ਐਨੀਮਲ ਜਥੇਬੰਦੀ ਦੇ ਪ੍ਰਧਾਨ ਮਨੀ ਸਿੰਘ ਵਾਸੀ ਕੂਚਾ ਹਰਨਾਮ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਹੁਸੈਨਪੁਰਾ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਖ਼ਿਲਾਫ਼ ਕੇਸ.ਦਰਜ.ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਪਿੰਡ ਵਿਚ ਤਿੰਨ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ.ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਵਿਰਸਾ ਸੰਭਾਲ ਮੰਚ ਵਲੋਂ ਲਗਾਏ ਖ਼ੂਨਦਾਨ ਕੈਂਪ 'ਚ 70 ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ <br... ਅਗਲੀ ਖ਼ਬਰ ਦੋਹਰੀਆਂ ਡਿਊਟੀਆਂ ਲੱਗਣ ਨੂੰ ਲੈ ਕੇ ਅਧਿਆਪਕਾਂ ਨੇ ਰੋਸ ਜਤਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।