04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਡੀ.ਏ.ਵੀ.ਪਬਲਿਕ ਸਕੂਲ ਵਿਖੇ ਇਕ ਖੋਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ <br/>

ਅਜੀਤ ਡੈਸਕ 24-05-2026
ਲੁਧਿਆਣਾ, 23 ਮਈ (ਭੁਪਿੰਦਰ ਸਿੰਘ ਬੈਂਸ)-ਡੀ.ਏ.ਵੀ.ਪਬਲਿਕ ਸਕੂਲ, ਬੀ.ਆਰ.ਐਸ. ਨਗਰ, ਵਿਖੇ ਸ਼ੂਲਿਨੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਇਕ ਖੋਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਲਗਭਗ 110 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਨਾਲ 11 ਟੀਮਾਂ ਬਣੀਆਂ | ਸ਼ੂਲਿਨੀ ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਡਾ. ਰੋਹਿਤ ਸ਼ਰਮਾ, ਡਾ. ਸੌਰਭ ਸ਼ਰਮਾ ਅਤੇ ਡਾ. ਰਵੀਕਾਂਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਤੋਂ ਪਹਿਲਾਂ ਖੋਜ ਦੀਆਂ ਮੂਲ ਗੱਲਾਂ ਅਤੇ ਮਹੱਤਵ ਬਾਰੇ ਮਾਰਗ ਦਰਸ਼ਨ ਕੀਤਾ ਅਤੇ ਟੀਮਾਂ ਦਾ ਨਿਰਨਾ ਵੀ ਕੀਤਾ | ਉਨ੍ਹਾਂ ਨੇ ਸਾਰੀਆਂ ਭਾਗੀਦਾਰ ਟੀਮਾਂ ਨੂੰ ਰਚਨਾਤਮਿਕ ਨਾਮ ਦਿੱਤੇ | ਵਿਦਿਆਰਥੀਆਂ ਨੇ ਉਤਸ਼ਾਹ ਨਾਲ ਚਾਰਟ, ਗਰਾਫ਼ ਅਤੇ ਵੀਜ਼ੂਅਲ ਪੇਸ਼ਕਾਰੀਆਂ ਦੀ ਵਰਤੋਂ ਕਰਦੇ ਹੋਏ ਰਚਨਾਤਮਿਕ ਅਤੇ ਜਾਣਕਾਰੀ ਭਰਪੂਰ ਖੋਜ ਪੋਸਟਰ ਪੇਸ਼ ਕੀਤੇ | ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੀ ਉਤਸ਼ਾਹੀ ਭਾਗੀਦਾਰੀ ਲਈ ਸਰਟੀਫਿਕੇਟ ਦਿੱਤੇ ਗਏ |

ਪਿਛਲੀ ਖ਼ਬਰ ਭਾਵਾਧਸ ਵਲੋਂ ਪਾਵਨ ਤੀਰਥ ਵਿਖੇ ਅੱਜ ਮਨਾਇਆ ਜਾਵੇਗਾ 62ਵਾਂ ਸਥਾਪਨਾ ਦਿਵਸ-ਧੀਂਗਾਨ <br/> ਅਗਲੀ ਖ਼ਬਰ ਜੀ.ਏ.ਡੀ. ਅਕੈਡਮੀ ਵਿਖੇ ਅੰਗਰੇਜ਼ੀ ਕਵਿਤਾ ਪਾਠ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।