04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਲੁਟੇਰੇ ਅÏਰਤ ਪਾਸੋਂ ਐਕਟਿਵਾ ਖੋਹ ਕੇ ਫ਼ਰਾਰ

ਅਜੀਤ ਡੈਸਕ 24-05-2026
ਲੁਧਿਆਣਾ, 23 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੁਹਾਰਾ ਪੁਲ 'ਤੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਅÏਰਤ ਪਾਸੋਂ ਉਸ ਦਾ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ¢ ਪੁਲਿਸ ਵਲੋਂ ਇਸ ਸਬੰਧੀ ਸਤਿਗੁਰੂ ਨਗਰ ਦੀ ਰਹਿਣ ਵਾਲੀ ਸੀਤਾ ਦੇਵੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਰੇਲਵੇ ਸਟੇਸ਼ਨ 'ਤੇ ਛੱਡ ਕੇ ਵਾਪਸ ਆ ਰਹੀ ਸੀ | ਜਦੋਂ ਉਹ ਲੁਹਾਰਾ ਪੁਲ 'ਤੇ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਸ ਨੰੂ ਰੋਕ ਲਿਆ ਅਤੇ ਉਸ ਪਾਸੋਂ ਚਾਬੀ ਦੀ ਮੰਗ ਕੀਤੀ | ਜਦੋਂ ਉਸਨੇ ਚਾਬੀ ਦੇਣ ਤੋਂ ਇਨਕਾਰ ਕੀਤਾ ਤਾਂ ਇਹ ਲੁਟੇਰੇ ਉਸ ਨਾਲ ਉਲਝ ਪਏ ਅਤੇ ਉਸ ਪਾਸੋਂ ਜ਼ਬਰਦਸਤੀ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਹੈ | ਪੁਲਿਸ ਨੇ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈਕ ਕੀਤੀ ਤਾਂ ਜੋ ਲੁਟੇਰਿਆਂ ਦਾ ਪਤਾ ਲਗਾਇਆ ਜਾ ਸਕੇ |

ਪਿਛਲੀ ਖ਼ਬਰ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਵਾਲੇ ਹਰ ਵਰਕਰ ਦਾ ਸਨਮਾਨ ਕਰਾਂਗੇ-ਗਾਬੜੀਆ, ਬਾਬਾ ਅਜੀਤ ਸਿੰਘ <br/> ਅਗਲੀ ਖ਼ਬਰ ਕੰਪਿਊਟਰ ਅਧਿਆਪਕ 28 ਨੂੰ ਮੁਹਾਲੀ ਵਿਖੇ ਕਰਨਗੇ ਡੀ. ਜੀ. ਐੱਸ. ਈ. ਦਫ਼ਤਰ ਦਾ ਘਿਰਾਓ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।