24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਹਿਰੂ ਸਿਧਾਂਤ ਕੇਂਦਰ ਟਰੱਸਟ ਨੇ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਵੰਡੀ <br/>

ਅਜੀਤ ਡੈਸਕ 27-05-2026
ਲੁਧਿਆਣਾ, 26 ਮਈ (ਭੁਪਿੰਦਰ ਸਿੰਘ ਬੈਂਸ)-ਨਹਿਰੂ ਸਿਧਾਂਤ ਕੇਂਦਰ ਟਰੱਸਟ ਵਲੋਂ ਜਵਾਹਰ ਲਾਲ ਨਹਿਰੂ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਵਾਹਰ ਨਗਰ ਦੇ ਲੋੜਵੰਦ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਦੇ ਤੌਰ 'ਤੇ ਵਜ਼ੀਫਾ ਰਾਸ਼ੀ ਦੀ ਪਹਿਲੀ ਕਿਸ਼ਤ ਵੰਡੀ ਗਈ | ਸਕੂਲ ਪਿ੍ੰਸੀਪਲ ਸੋਨਿਕਾ ਜੈਨ ਨੇ ਟਰੱਸਟ ਦੇ ਇਸ ਭਲਾਈ ਕਾਰਜ ਦੀ ਸ਼ਲਾਘਾ ਕਰਦਿਆਂ ਸੰਸਥਾ ਦੁਆਰਾ ਇਸ ਸਕੂਲ ਦੇ 40 ਲੋੜਵੰਦ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਦੇ ਤੌਰ 'ਤੇ ਵਜ਼ੀਫਾ ਰਾਸ਼ੀ ਦੀ ਪਹਿਲੀ ਕਿਸ਼ਤ ਦੇਣ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਦੱਸਿਆ ਕਿ ਟਰੱਸਟ ਵਿਦਿਆਰਥੀ ਭਲਾਈ ਵਿਚ ਵਡਮੁੱਲਾ ਯੋਗਦਾਨ ਪਾ ਰਹੀ ਹੈ | ਇਸ ਮੌਕੇ ਪਰਮਜੀਤ ਕੌਰ, ਨਵਦੀਪ ਕੌਰ, ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਕੁੰਦਨ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਚੇਅਰਮੈਨ ਗਿੱਲ ਨੇ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।