16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੁਰਮਿਹਰ ਟਰੱਸਟ ਫਾਊਾਡੇਸ਼ਨ ਵਲੋਂ ਸਿੱਖਿਆ ਸਹਿਯੋਗ ਦਾ ਦੂਸਰਾ ਪੜਾਅ ਸ਼ੁਰੂ

ਅਜੀਤ ਡੈਸਕ 28-05-2026
ਲੁਧਿਆਣਾ, 27 ਮਈ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਖਾਲਸਾ ਹਾਈ ਸਕੂਲ ਵਿਖੇ ਗੁਰਮਿਹਰ ਟਰੱਸਟ ਫਾਊਾਡੇਸ਼ਨ ਵਲੋਂ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਕਿਤਾਬਾਂ ਤੇ ਕਾਪੀਆਂ ਵੰਡ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਅੱਜ ਲੋੜੀਂਦੀਆਂ ਕਿਤਾਬਾਂ ਅਤੇ ਕਾਪੀਆਂ ਵਿਦਿਆਰਥੀਆਂ ਵਿਚ ਵੰਡੀਆਂ ਗਈਆਂ | ਸੰਸਥਾ ਦੁਆਰਾ ਲੋੜਵੰਦ ਬੱਚਿਆਂ ਦੀਆਂ ਪੂਰੇ ਸਾਲ ਦੀਆਂ ਫ਼ੀਸਾਂ ਵੀ ਭਰੀਆਂ ਜਾ ਰਹੀਆਂ ਹਨ | ਇਸ ਮੌਕੇ ਸਕੂਲ ਪਿ੍ੰਸੀਪਲ ਰਾਖੀ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਲਈ ਸੰਸਥਾ ਦੁਆਰਾ ਮਿਲ ਰਿਹਾ ਸਹਿਯੋਗ ਉਨ੍ਹਾਂ ਦੀ ਪੜ੍ਹਾਈ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ | ਗੁਰਮਿਹਰ ਟਰੱਸਟ ਫਾਊਾਡੇਸ਼ਨ ਦੇ ਟਰੱਸਟੀ ਪਾਰੁਲ, ਗੁਰਜੀਤ ਸਿੰਘ ਸੰਧੂ ਅਤੇ ਮੋਹਨੀਰ ਸਿੰਘ ਨੇ ਕਿਹਾ ਕਿ ਬੱਚਿਆਂ ਦੀ ਸਿੱਖਿਆ ਅਤੇ ਲੋੜਾਂ ਲਈ ਅਜਿਹੇ ਯਤਨ ਅੱਗੇ ਵੀ ਜਾਰੀ ਰਹਿਣਗੇ |

ਪਿਛਲੀ ਖ਼ਬਰ ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਨੇ ਯੂ.ਪੀ.ਐਸ.ਸੀ. ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦਾ ਨਾਂਅ ਤਬਦੀਲ, ਹੁਣ ਬਣਿਆ 'ਖ਼ਾਲਸਾ ਕਾਲਜ ਰਣਜੀਤ ਐਵੀਨਿਊ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।