16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਵਪਾਰ ਦੇ ਮਾਮਲੇ ਵਿਚ 93 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਤਿੰਨ ਵਪਾਰੀਆਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 28-05-2026
ਲੁਧਿਆਣਾ, 27 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਵਪਾਰ ਦੇ ਮਾਮਲੇ ਵਿਚ 93 ਲੱਖ ਦੀ ਧੋਖਾਧੜੀ ਕਰਨ ਦੋਸ਼ ਤਹਿਤ ਤਹਿਤ ਤਿੰਨ ਵਪਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਰਾਭਾ ਨਗਰ ਤੇ ਰਹਿਣ ਵਾਲੇ ਸੰਜੀਵ ਸੇਠੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਇਸ ਮਾਮਲੇ ਵਿਚ ਪੁਲਿਸ ਨੇ ਮਹੇਸ਼ ਚੰਦ ਗੁਪਤਾ, ਅਦਿੱਤਿਆ ਖੰਡੋਵਾਲ ਅਤੇ ਆਯੂਸ਼ ਖੰਡੋਵਾਲ ਵਾਸੀ ਜੈਪੁਰ ਰਾਜਸਥਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ 93 ਲੱਖ 68 ਹਜ਼ਾਰ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਸ਼ਰਧਾਂਜਲੀ <br/> ਅਗਲੀ ਖ਼ਬਰ ਗੁਰਦੀਪ ਸਿੰਘ ਨੇ ਆਪਣੀ ਮਿਹਨਤ ਅਤੇ ਚੰਗੇ ਸੁਭਾਅ ਨਾਲ ਸਮਾਜ 'ਚ ਚੰਗਾ ਨਾਮਣਾ ਖੱਟਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।