13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਅੱਖਾਂ ਦੇ ਕੈਂਪ 'ਚ 60 ਮਰੀਜ਼ਾਂ ਦੀ ਜਾਂਚ ਤੇ 15 ਆਪ੍ਰੇਸ਼ਨ ਲਈ ਚੁਣੇ <br/>

ਅਜੀਤ ਡੈਸਕ 30-05-2026
ਡਾਬਾ/ਲੁਹਾਰਾ, 29 ਮਈ (ਕੁਲਵੰਤ ਸਿੰਘ ਸੱਪਲ)-ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਸ਼ਿਮਲਾਪੁਰੀ ਵਲੋਂ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਗਲੀ ਨੰਬਰ 3, ਸ਼ਿਮਲਾਪੁਰੀ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ 75ਵਾਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਗਿਆ | ਟਰੱਸਟ ਦੇ ਪ੍ਰਧਾਨ ਬਲਬੀਰ ਸਿੰਘ ਕਲਸੀ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਕਮਲਜੀਤ ਸਿੰਘ ਕੜਵਲ, ਪਲਵਿੰਦਰ ਸਿੰਘ ਤੱਗੜ ਮੁੱਖ ਮਹਿਮਾਨ ਵਜੋਂ ਪਹੁੰਚੇ | ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਕਲਸੀ, ਰਜਿੰਦਰ ਸਿੰਘ ਬੇਦੀ, ਗੁਰਮੀਤ ਸਿੰਘ ਚਾਨਾ ਨੇ ਦੱਸਿਆ ਕਿ ਇਸ ਕੈਂਪ ਵਿਚ 60 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 15 ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ | ਡਾਕਟਰਾਂ ਦੀ ਟੀਮ ਵਿਚ ਡਾ. ਮੰਨਤ, ਗੋਲਡਨਪ੍ਰੀਤ, ਈਸ਼ਾ ਪਰਾਂਚਲ ਸ਼ਾਮਿਲ ਸਨ | ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਜੋ ਮਰੀਜ਼ ਮਹਿੰਗੇ ਹਸਪਤਾਲਾਂ ਤੋਂ ਅੱਖਾਂ ਦੀ ਜਾਂਚ ਨਹੀਂ ਕਰਾ ਸਕਦੇ ਉਨ੍ਹਾਂ ਲਈ ਟਰੱਸਟ ਵਲੋਂ ਲੋੜਵੰਦਾਂ ਲਈ ਮੁਫ਼ਤ ਵਿਚ ਕੀਤਾ ਜਾਂਦਾ ਇਹ ਉਪਰਾਲਾ ਸ਼ਲਾਘਾਯੋਗ ਹੈ | ਇਸ ਮੌਕੇ ਗੁਰਮੀਤ ਸਿੰਘ ਚਾਨਾ, ਬਲਬੀਰ ਸਿੰਘ ਕਲਸੀ, ਰਜਿੰਦਰ ਸਿੰਘ ਬੇਦੀ, ਬਲਦੇਵ ਸਿੰਘ ਹੂੰਝਣ, ਡਾ. ਜਸਵੰਤ ਸਿੰਘ ਗੁਲਾਟੀ, ਮਾਸਟਰ ਨਾਜਰ ਸਿੰਘ, ਡਾ. ਉਂਕਾਰ ਸ਼ਰਮਾ, ਹਰਦੇਵ ਸਿੰਘ ਬਿੱਟੂ, ਪਲਵਿੰਦਰ ਸਿੰਘ ਤੱਗੜ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਸੀਸੂ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਕੋਲ ਉਦਯੋਗਿਕ ਮੁੱਦੇ ਉਠਾਏ <br/> ਅਗਲੀ ਖ਼ਬਰ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।