02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਚੋਣਾਂ 'ਚ ਲੋਕਾਂ ਨੇ 'ਆਪ' ਦੇ ਕੰਮਾਂ 'ਤੇ ਲਾਈ ਮੋਹਰ-ਸੁਰੇਸ਼ ਗੋਇਲ <br/>

ਅਜੀਤ ਡੈਸਕ 31-05-2026
ਲੁਧਿਆਣਾ, 30 ਮਈ (ਡਾ. ਤਰਲੋਚਨ ਸਿੰਘ)-ਪੰਜਾਬ ਵਿਚ ਹੋਈਆਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਦਰਜ ਕੀਤੀ ਗਈ ਵੱਡੀ ਅਤੇ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਖ਼ਜ਼ਾਨਚੀ ਸੁਰੇਸ਼ ਗੋਇਲ ਨੇ ਸਮੂਹ ਪੰਜਾਬੀਆਂ, ਜੇਤੂ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ ¢ ਗੋਇਲ ਨੇ ਪੰਜਾਬ ਦੇ ਸਮੂਹ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਜਿੱਤ ਹੈ ਅਤੇ ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹੇ ਹਨ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਕੰਮਾਂ 'ਤੇ ਲੋਕਾਂ ਨੇ ਮੋਹਰ ਲਗਾਈ ਹੈ¢ ਉਨ੍ਹਾਂ ਜੇਤੂਆਂ ਨੂੰ ਅਪੀਲ ਕੀਤੀ ਕਿ ਉਹ ਹੁਣ ਬਿਨਾਂ ਕਿਸੇ ਦੇਰੀ ਦੇ ਹਲਕੇ ਦੇ ਵਿਕਾਸ ਕਾਰਜਾਂ ਵਿਚ ਵੱਧ-ਚੜ੍ਹ ਕੇ ਜੁੱਟ ਜਾਣ, ਜਿਨ੍ਹਾਂ ਉਮੀਦਾਂ ਨਾਲ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਹ ਵੱਡੀ ਜਿੱਤ ਦਵਾਈ ਹੈ, ਸਾਨੂੰ ਉਨ੍ਹਾਂ ਉਮੀਦਾਂ 'ਤੇ ਖਰਾ ਉਤਰਨਾ ਪਵੇਗਾ, ਤਾਂ ਜੋ 2027 'ਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਸਕੇ¢ ਗੋਇਲ ਨੇ ਦੱਸਿਆ ਕਿ ਪੂਰੇ ਪੰਜਾਬ ਵਿਚ ਕੁੱਲ 990 ਆਮ ਆਦਮੀ ਕਲੀਨਿਕ ਚੱਲ ਰਹੇ ਹਨ¢ ਇਹਨਾਂ ਆਮ ਆਦਮੀ ਕਲੀਨਿਕਾਂ ਵਿਚੋਂ 5 ਕਰੋੜ ਤੋਂ ਵੱਧ ਲੋਕ ਲਾਭ ਉਠਾ ਚੁੱਕੇ ਹਨ¢ ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਬੇਸਿਕ ਜ਼ਿੰਦਗੀ ਨੂੰ ਸਹਾਇਤਾ ਦੇਣ ਲਈ ਬਹੁਤ ਵੱਡਾ ਯੋਗਦਾਨ ਪਾ ਰਹੇ ਹਨ¢ ਉਨ੍ਹਾਂ ਕਿਹਾ ਕਿ ਸਾਬਕਾ ਸਰਕਾਰਾਂ ਦੇ ਨੁਮਾਇੰਦਿਆਂ ਨੇ ਵਿਕਾਸ ਦੇ ਨਾਂ 'ਤੇ ਲੋਕਾਂ ਨੂੰ ਸਿਰਫ਼ ਗੁਮਰਾਹ ਕੀਤਾ ਅਤੇ ਦੂਜੇ ਪਾਸੇ ਭਗਵੰਤ ਮਾਨ ਦੀ ਸਰਕਾਰ ਵਲੋਂ ਚੋਣਾਂ ਸਮੇਂ ਜੋ ਵੀ ਸੂਬਾ ਵਾਸੀਆਂ ਨੂੰ ਗਰੰਟੀਆਂ ਦਿੱਤੀਆਂ ਗਈਆਂ ਸਨ | ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕਰਨ ਦਾ ਵਾਅਦਾ ਨਿਭਾਇਆ ਹੈ ¢ ਉਨ੍ਹਾਂ ਕਿਹਾ ਕਿ ਅੱਜ ਸੂਬੇ ਭਰ ਵਿਚ ਮੁਫ਼ਤ ਬਿਜਲੀ, ਮੈਡੀਕਲ, ਸਿੱਖਿਆ ਦੇ ਨਾਲ-ਨਾਲ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ¢


ਪਿਛਲੀ ਖ਼ਬਰ ਬੀ.ਸੀ.ਐਮ. ਆਰੀਆ ਸਕੂਲ ਲਲਤੋਂ ਵਿਖੇ ਟ੍ਰੈਫਿਕ ਜਾਗਰੂਕਤਾ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਆਏ ਸ਼ਾਨਦਾਰ ਨਤੀਜਿਆਂ ਨੇ 'ਆਪ' ਦੀਆਂ ਲੋਕ ਪੱਖੀ ਨੀਤੀਆਂ 'ਤੇ ਲਗਾਈ ਮੋਹਰ-ਗਰੇਵਾਲ, ਮਿੱਠੂ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।