02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਬੀ.ਸੀ.ਐਮ. ਆਰੀਆ ਸਕੂਲ ਲਲਤੋਂ ਵਿਖੇ ਟ੍ਰੈਫਿਕ ਜਾਗਰੂਕਤਾ ਸੈਸ਼ਨ ਕਰਵਾਇਆ <br/>

ਅਜੀਤ ਡੈਸਕ 31-05-2026
ਫੁੱਲਾਂਵਾਲ, 30 ਮਈ (ਮਨਜੀਤ ਸਿੰਘ ਦੁੱਗਰੀ)-ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਟ੍ਰੈਫਿਕ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਅੰਦਰ ਸੜਕ ਸੁਰੱਖਿਆ ਨਿਯਮਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਸੈਸ਼ਨ ਦਾ ਸੰਚਾਲਨ ਸਹਾਇਕ ਥਾਣੇਦਾਰ ਜਸਵੀਰ ਸਿੰਘ ਵਲੋਂ ਕੀਤਾ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਸੁਰੱਖਿਅਤ ਯਾਤਰਾ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਸੈਸ਼ਨ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮਟ ਦੀ ਵਰਤੋਂ, ਸੀਟ ਬੈਲਟ ਲਗਾਉਣ, ਜ਼ੈਬਰਾ ਕਰਾਸਿੰਗ ਦੇ ਨਿਯਮਾਂ ਅਤੇ ਟ੍ਰੈਫਿਕ ਸਿਗਨਲਾਂ ਦੀ ਪਾਲਣਾ ਕਰਨ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ | ਉਨ੍ਹਾਂ ਨੇ ਲਾਪਰਵਾਹੀ ਨਾਲ ਵਾਹਨ ਚਲਾਉਣ, ਤੇਜ਼ ਰਫ਼ਤਾਰ ਅਤੇ ਡਰਾਈਵਿੰਗ ਦੌਰਾਨ ਮੋਬਾਈਲ ਫ਼ੋਨ ਦੀ ਵਰਤੋਂ ਦੇ ਖ਼ਤਰਿਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਵਿਦਿਆਰਥੀਆਂ ਨੇ ਇਸ ਸੈਸ਼ਨ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਸੜਕ ਸੁਰੱਖਿਆ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ, ਜਿਸ ਨਾਲ ਉਹ ਜ਼ਿੰਮੇਵਾਰ ਨਾਗਰਿਕ ਬਣਨ ਵੱਲ ਪ੍ਰੇਰਿਤ ਹੋਏ | ਸਕੂਲ ਪਿ੍ੰਸੀਪਲ ਸ੍ਰੀਮਤੀ ਕਿਰਤਿਕਾ ਸੇਠ ਨੇ ਇਸ ਜਾਣਕਾਰੀ ਪੂਰਨ ਸੈਸ਼ਨ ਦੀ ਸ਼ਲਾਘਾ ਕੀਤੀ ਅਤੇ ਏ.ਐਸ.ਆਈ. ਜਸਵੀਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਸੜਕ ਸੁਰੱਖਿਆ ਬਾਰੇ ਕੀਮਤੀ ਜਾਣਕਾਰੀ ਪ੍ਰਦਾਨ ਕੀਤੀ |

ਪਿਛਲੀ ਖ਼ਬਰ ਕਾਂਗਰਸੀ ਆਗੂ ਬਾੜੇਵਾਲ ਨੇ ਹਲਕਾ ਗਿੱਲ ਅੰਦਰ ਨੁੱਕੜ ਮੀਟਿੰਗਾਂ 'ਚ ਲਿਆਂਦੀ ਤੇਜ਼ੀ <br/> ਅਗਲੀ ਖ਼ਬਰ ਚੋਣਾਂ 'ਚ ਲੋਕਾਂ ਨੇ 'ਆਪ' ਦੇ ਕੰਮਾਂ 'ਤੇ ਲਾਈ ਮੋਹਰ-ਸੁਰੇਸ਼ ਗੋਇਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।