12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਲੁਧਿਆਣਾ 'ਚ ਫੂਡ ਸੇਫ਼ਟੀ ਟੀਮ ਵਲੋਂ ਘਿਉ, ਮਸਾਲੇ, ਗੁੜ ਅਤੇ ਹੋਰ ਖੁਰਾਕੀ ਵਸਤੂਆਂ ਦੇ ਭਰੇ 8 ਨਮੂਨੇ <br/>

ਅਜੀਤ ਡੈਸਕ 03-06-2026
ਲੁਧਿਆਣਾ, 2 ਜੂਨ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਫੂਡ ਸੇਫ਼ਟੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਨਮੂਨੇ ਭਰਨ ਦੀ ਮੁਹਿੰਮ ਚਲਾਈ ਗਈ | ਇਹ ਮੁਹਿੰਮ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਲ ਵਿਚ ਲਿਆਂਦੀ ਗਈ | ਮੁਹਿੰਮ ਦੌਰਾਨ ਫੂਡ ਸੇਫ਼ਟੀ ਅਫ਼ਸਰਾਂ ਨੇ ਪ੍ਰੀਤ ਵਿਹਾਰ ਇਲਾਕੇ ਤੋਂ ਗੁੜ ਦਾ ਇਕ ਨਮੂਨਾ, ਕੈਲਾਸ਼ ਨਗਰ ਚੌਕ ਸਥਿਤ ਇਕ ਦੁਕਾਨ ਤੋਂ ਗਾਂ ਦੇ ਘਿਉ ਅਤੇ ਦੇਸੀ ਘਿਉ ਦੇ 2 ਨਮੂਨੇ ਅਤੇ ਕੀਰਤ ਸੰਭੂਜੀ ਘਿਉ ਦਾ ਵੀ ਇਕ ਨਮੂਨਾ ਇਕੱਠਾ ਕੀਤਾ ਗਿਆ | ਮੁਹਿੰਮ ਦੌਰਾਨ ਗਿਆਨ ਵਿਹਾਰ ਇਲਾਕੇ ਵਿਚ ਮਸਾਲਿਆਂ ਦੀ ਵਿਸ਼ੇਸ਼ ਜਾਂਚ ਕੀਤੀ ਗਈ | ਇਸ ਦੌਰਾਨ ਹਲਦੀ ਪਾਊਡਰ ਦੇ ਦੋ, ਲਾਲ ਮਿਰਚ ਪਾਊਡਰ ਦੇ ਦੋ ਅਤੇ ਧਨੀਆ ਪਾਊਡਰ ਦਾ ਇਕ ਨਮੂਨਾ ਇਕੱਠਾ ਕੀਤਾ ਗਿਆ | ਫੂਡ ਸੇਫ਼ਟੀ ਵਿਭਾਗ ਵਲੋਂ ਦੱਸਿਆ ਗਿਆ ਕਿ ਸਾਰੇ ਨਮੂਨੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ, 2006 ਅਧੀਨ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਭਰੇ ਗਏ ਹਨ | ਇਕੱਠੇ ਕੀਤੇ ਗਏ ਨਮੂਨਿਆਂ ਨੂੰ ਜਾਂਚ ਲਈ ਸਰਕਾਰੀ ਫੂਡ ਜਾਂਚ ਲੈਬ ਭੇਜਿਆ ਜਾਵੇਗਾ | ਡਾ. ਚਾਵਲਾ ਨੇ ਸਪੱਸ਼ਟ ਕੀਤਾ ਕਿ ਮਿਲਾਵਟਖੋਰੀ, ਘਟੀਆ ਗੁਣਵੱਤਾ ਵਾਲੀਆਂ ਖੁਰਾਕੀ ਵਸਤੂਆਂ ਦੀ ਵਿੱਕਰੀ ਅਤੇ ਖਪਤਕਾਰਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |

ਪਿਛਲੀ ਖ਼ਬਰ ਭਵਨ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਅਗਲੀ ਖ਼ਬਰ ਝਾਂਡੇ ਸੜਕ 'ਤੇ ਖੁੱਲੇ੍ਹ ਨਵੇਂ ਸ਼ਰਾਬ ਦੇ ਠੇਕੇ ਦੇ ਵਿਰੋਧ 'ਚ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਦੀ ਅਗਵਾਈ ਹੇਠ ਰੋਸ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।