17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਿੰਮਕ ਨੇ ਬੀ.ਸੀ. ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਸੋਹਲ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 13-06-2026
ਆਲਮਗੀਰ, 12 ਜੂਨ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਨੇ ਬੀ.ਸੀ. ਵਿੰਗ ਦੇ ਨਵ ਨਿਯੁਕਤ ਹਲਕਾ ਗਿੱਲ ਦੇ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਸੋਹਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਵਿੱਕੀ ਸੋਹਲ ਦੀ ਨਿਯੁਕਤੀ ਨਾਲ ਹਲਕਾ ਗਿੱਲ ਨੂੰ ਵੱਡੀ ਮਜ਼ਬੂਤੀ ਮਿਲੇਗੀ, ਕਿਉਂਕਿ ਵਿੱਕੀ ਸੋਹਲ ਦੇ ਪਿਤਾ ਸਵ. ਜਥੇਦਾਰ ਨਰਿੰਦਰ ਸਿੰਘ ਸੋਹਲ ਦੀ ਪਾਰਟੀ ਨੂੰ ਵੱਡੀ ਦੇਣ ਹੈ ਅਤੇ ਵਿੱਕੀ ਸੋਹਲ ਵੀ ਮਿਹਨਤੀ ਅਤੇ ਜੁਝਾਰੂ ਆਗੂਆਂ ਦੀ ਸ਼੍ਰੇਣੀ 'ਚ ਆਉਂਦੇ ਹਨ | ਇਸ ਮੌਕੇ ਵਿੱਕੀ ਸੋਹਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀ.ਸੀ. ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ, ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਮੇਤ ਸਮੂਹ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਨਾਲੋਂ ਦੁੱਗਣੇ ਹੌਂਸਲੇ ਨਾਲ ਪਾਰਟੀ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾ ਕੇ ਹਲਕਾ ਵਾਸੀਆਂ ਨੂੰ ਜਾਗਰੂਕ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਇਸ ਮੌਕੇ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ, ਮਨਜੀਤ ਸਿੰਘ ਲਵਲੀ, ਜਸਵਿੰਦਰ ਸਿੰਘ ਬੰਟੀ, ਹਰਪਾਲ ਸਿੰਘ, ਗੁਰਜੀਤ ਸਿੰਘ ਜੋਤੀ, ਦਿਲਬਾਗ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ ਰੀਟਾ ਸਮੇਤ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਲੁਧਿਆਣਾ 'ਚ ਸਿੱਖਿਆ ਦੇ ਨਾਂਅ 'ਤੇ ਧੋਖਾਧੜੀ ਸੀ.ਬੀ.ਐਸ.ਈ. ਦੀ ਮਾਨਤਾ ਦਾ ਝੂਠਾ ਦਾਅਵਾ ਕਰਕੇ ਲੋਕਾਂ ਨਾਲ ਧੋਖਾਧੜੀ ਕਰ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਲਗੀਧਰ ਵਿਖੇ ਗੁਰਮਤਿ ਕੈਂਪਾਂ ਦੀ ਸਮਾਪਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।