17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਹੈਰੋਇਨ ਅਤੇ ਇਕ ਲੱਖ ਦੀ ਨਕਦੀ ਸਮੇਤ ਨੌਜਵਾਨ ਕਾਬੂ <br/>

ਅਜੀਤ ਡੈਸਕ 13-06-2026
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਹੈਰੋਇਨ ਅਤੇ ਇਕ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਅੰਮਿ੍ਤਪਾਲ ਸ਼ਰਮਾ ਵਾਸੀ ਪਿੰਡ ਨੰਦਪੁਰ ਵਜੋਂ ਕੀਤੀ ਗਈ ਹੈ | ਪੁਲਿਸ ਨੇ ਉਸ ਨੂੰ ਮਜ਼ਾਰਾ ਰੋਡ ਨੇੜਿਓਾ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਸੀ | ਪੁਲਿਸ ਨੇ ਜਦੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਥਿਤ ਦੋਸ਼ੀ ਉਥੋਂ ਭੱਜ ਪਿਆ | ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ | ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ਵਿਚੋਂ ਅੱਠ ਗ੍ਰਾਮ ਹੈਰੋਇਨ ਅਤੇ ਇਕ ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ | ਪੁਲਿਸ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਪਿਛਲੀ ਖ਼ਬਰ ਸਰਕਾਰ ਨੂੰ ਟੈਕਸ ਦੇ ਮਾਮਲੇ ਵਿਚ ਚੂਨਾ ਲਗਾਉਣ ਵਾਲੇ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਲੁਧਿਆਣਾ 'ਚ ਸਿੱਖਿਆ ਦੇ ਨਾਂਅ 'ਤੇ ਧੋਖਾਧੜੀ ਸੀ.ਬੀ.ਐਸ.ਈ. ਦੀ ਮਾਨਤਾ ਦਾ ਝੂਠਾ ਦਾਅਵਾ ਕਰਕੇ ਲੋਕਾਂ ਨਾਲ ਧੋਖਾਧੜੀ ਕਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।