17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕਾਂਗਰਸ ਵਲੋਂ ਹਲਕਾ ਗਿੱਲ ਦੇ ਵਿਕਾਸ ਲਈ ਵੱਡਾ ਹੰਭਲਾ ਮਾਰਿਆ ਜਾ ਰਿਹਾ-ਕੇ. ਡੀ. ਵੈਦ

ਅਜੀਤ ਡੈਸਕ 13-06-2026
ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਕਾਂਗਰਸ ਪਾਰਟੀ ਵਲੋਂ ਹਲਕਾ ਗਿੱਲ ਇੰਚਾਰਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਐੱਮ. ਪੀ. ਲੈਂਡ ਫੰਡ 'ਚੋਂ ਦਿੱਤੀਆਂ ਗਰਾਂਟਾਂ ਨਾਲ ਹਲਕੇ ਅੰਦਰ ਵੱਖ-ਵੱਖ ਪਿੰਡਾਂ ਅੰਦਰ ਕਰਵਾਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਦਾਅਵਾ ਪ੍ਰਗਟਾਇਆ ਕਿ ਕਾਂਗਰਸ ਪਾਰਟੀ ਵਲੋਂ ਹਲਕਾ ਗਿੱਲ ਦੇ ਵਿਕਾਸ ਕਾਰਜਾਂ ਲਈ ਵੱਡਾ ਹੰਭਲਾ ਮਾਰਿਆ ਜਾ ਰਿਹਾ ਹੈ, ਭਾਵੇਂ ਵਿਕਾਸ ਕਾਰਜ ਕਰਵਾਉਣੇ 'ਆਪ' ਸਰਕਾਰ ਦਾ ਕੰਮ ਹੈ | ਕੇ. ਡੀ. ਵੈਦ ਨੇ ਕਿਹਾ ਕਿ ਹਲਕਾ ਗਿੱਲ ਦੇ ਜ਼ਿਆਦਾਤਰ ਪਿੰਡਾਂ ਵਿਚ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦਿੱਤੀਆਂ ਗਰਾਂਟਾਂ ਦੇ ਨਾਲ ਵਿਕਾਸ ਕਾਰਜ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿੰਡ ਭੁੱਟਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰੇਅਰ ਗਰਾਊਾਡ ਵਿਚ ਇੰਟਰਲਾਕ ਲਗਾਉਣ ਲਈ ਮੈਂਬਰ ਪਾਰਲੀਮੈਂਟ ਰਾਜਾ ਵੜਿੰਗ ਦੇ ਐੱਮ. ਪੀ. ਲੈਂਡ ਕੋਟੇ 'ਚੋਂ ਪੰਜ ਲੱਖ ਰੁਪਏ ਦੀ ਗਰਾਂਟ, ਪਿੰਡ ਖੱਟੜਾ ਚੁਹਾਰਮ ਵਿਖੇ ਪਿੰਡ ਦੀਆਂ ਗਲੀਆਂ ਪੱਕੀਆਂ ਕਰਨ ਲਈ 6 ਲੱਖ ਦੀ ਗਰਾਂਟ ਦਿੱਤੀ ਅਤੇ ਪਿੰਡ ਲਹਿਰਾ ਵਿਖੇ ਮੁਸਲਿਮ ਭਾਈਚਾਰੇ ਦੀਆਂ ਕਬਰਾਂ ਦੀ ਚਾਰ ਦੀਵਾਰੀ ਲਈ 2 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਸੀ | ਕੇ. ਡੀ. ਵੈਦ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਕਿਸੇ ਤਰ੍ਹਾਂ ਦੀ ਵੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਲਈ ਮੈਂਬਰ ਪਾਰਲੀਮੈਂਟ ਰਾਜਾ ਵੜਿੰਗ ਦੇ ਅਖ਼ਤਿਆਰੀ ਕੋਟੇ 'ਚੋਂ ਹੋਰ ਰਹਿੰਦੇ ਪਿੰਡਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ | ਜਦਕਿ ਸੂਬੇ ਅੰਦਰ ਕਾਂਗਰਸ ਸਰਕਾਰ ਬਣਨ 'ਤੇ ਹਲਕਾ ਗਿੱਲ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ | ਇਸ ਸਮੇਂ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਸਾਬਕਾ ਸੰਮਤੀ ਮੈਂਬਰ ਤੇ ਸਰਪੰਚ ਜੰਗਬਹਾਦਰ ਸਿੰਘ ਮੁਕੰਦਪੁਰ, ਕਿਸਾਨ ਸੈੈੱਲ ਦੇ ਹਲਕਾ ਗਿੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ, ਮੰਡਲ ਪ੍ਰਧਾਨ ਪ੍ਰਮਿੰਦਰ ਸਿੰਘ ਗਾਬੀ ਪੋਹੀੜ, ਮੰਡਲ ਪ੍ਰਧਾਨ, ਸੀਨੀਅਰ ਕਾਂਗਰਸੀ ਗੁਰਿੰਦਰ ਸਿੰਘ ਢੋਡੇ, ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆਂ, ਸੀਨੀਅਰ ਆਗੂ ਗੁਰਦੀਪ ਸਿੰਘ ਬੁਲਾਰਾ, ਜ਼ਿਲ੍ਹਾ ਜਨਰਲ ਸਕੱਤਰ ਦਵਿੰਦਰ ਸਿੰਘ ਗਿੱਲ, ਸਾਬਕਾ ਸਰਪੰਚ ਗੁਰਜੀਤ ਸਿੰਘ ਰੰਗੀਆਂ, ਸੁਮਨ ਲਹਿਰਾ, ਜੀਵਨ ਸਿੰਘ ਮੰਡ ਭੁੱਟਾ, ਦਵਿੰਦਰ ਸਿੰਘ ਭੁੱਟਾ, ਅਮਨ ਭੁੱਟਾ ਪੰਚ, ਹਰਵਿੰਦਰ ਸਿੰਘ ਸੀ. ਓ. ਧਰੌੜ, ਮਨਸੁਖਵੀਰ ਸਿੰਘ ਸੀਲੋਂ, ਸਾਬਕਾ ਸਰਪੰਚ ਪਿਆਰਾ ਸਿੰਘ ਭੁੱਟਾ, ਬੂਟਾ ਸਿੰਘ ਭੁੱਟਾ, ਪੰਚ ਗੁਰਪ੍ਰੀਤ ਸਿੰਘ ਭੁੱਟਾ, ਕਸ਼ਮੀਰ ਸਿੰਘ ਸੰਧੂ, ਅਰਵਿੰਦਰ ਸਿੰਘ ਪੱਪੀ ਖੱਟੜਾ, ਸਰਪੰਚ ਹਰਮੀਤ ਸਿੰਘ ਖੱਟੜਾ, ਸੁਖ ਖੱਟੜਾ ਪੰਚ, ਮੇਜਰ ਮੁਹੰਮਦ, ਰਾਜਵਿੰਦਰ ਸਿੰਘ ਭੁੱਟਾ, ਬਲਜਿੰਦਰ ਸਿੰਘ ਭੁੱਟਾ, ਸੁਲਤਾਨ ਸਿੰਘ ਸੰਗੋਵਾਲ, ਗਗਨਦੀਪ ਸਿੰਘ ਗੁਰਮ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸੁਖਬੀਰ ਨੇ ਹਰਸ਼ਵੀਰ ਝੱਮਟ ਨੂੰ ਯੂਥ ਵਿੰਗ ਅਕਾਲੀ ਦਲ ਦੇ ਹਲਕਾ ਗਿੱਲ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ ਅਗਲੀ ਖ਼ਬਰ ਉੱਘੇ ਸੋਸ਼ਲ ਆਗੂ ਜਗਤਾਰ ਸਿੰਘ ਸੋਮਲ ਮਲੌਦ ਨਮਿਤ ਪਾਠ ਦੇ ਭੋਗ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।