15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੁਖਬੀਰ ਨੇ ਹਰਸ਼ਵੀਰ ਝੱਮਟ ਨੂੰ ਯੂਥ ਵਿੰਗ ਅਕਾਲੀ ਦਲ ਦੇ ਹਲਕਾ ਗਿੱਲ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਅਜੀਤ ਡੈਸਕ 13-06-2026
ਹੰਬੜਾਂ, 12 ਜੂਨ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਹੰਬੜਾਂ ਸਰਕਲ ਪ੍ਰਧਾਨ ਹਰਸ਼ਵੀਰ ਸਿੰਘ ਝੱਮਟ ਨੂੰ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਤੇ ਕਿਹਾ ਕਿ ਨੌਜਵਾਨ ਝੱਮਟ ਉਦਮੀ ਨੌਜਵਾਨ ਹਨ | ਜਿਨ੍ਹਾਂ ਵੱਲੋਂ ਯੂਥ ਅਕਾਲੀ ਦਲ ਦੀ ਮਜਬੂਤੀ ਲਈ ਕੰਮ ਕਰਨ ਦੇ ਨਾਲ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਹੈ | ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਹੰਬੜਾਂ ਸਰਕਲ ਪ੍ਰਧਾਨ ਜੱਥੇ. ਕਰਮਜੀਤ ਸਿੰਘ ਮਲਕਪੁਰ, ਸਰਪੰਚ ਅੰਮਿ੍ਤਪਾਲ ਸਿੰਘ ਗਿੱਲ ਫਾਗਲਾ, ਅਕਾਲੀ ਆਗੂ ਮਨਜੀਤ ਸਿੰਘ ਭੈਰੋਮੁੰਨਾਂ, ਅਕਾਲੀ ਆਗੂ ਅਵਤਾਰ ਸਿੰਘ ਤਾਰੀ ਚੀਮਾ ਵਲੋਂ ਝੱਮਟ ਨੂੰ ਹਲਕਾ ਗਿੱਲ ਦੇ ਪ੍ਰਧਾਨ ਬਣਨ ਤੇ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਝੱਮਟ ਦੇ ਹਲਕਾ ਯੂਥ ਪ੍ਰਧਾਨ ਬਣਨ ਅਤੇ ਅਕਾਲੀ ਦਲ ਵਲੋਂ ਕੀਤੀਆਂ ਜਾ ਰਹੀਆਂ ਨਵੀਂਆਂ ਭਰਤੀਆਂ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਨੌਜਵਾਨ ਵਰਗ 2027 'ਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਮੋਹਰੀ ਰੋਲ ਅਦਾ ਕਰੇਗਾ | ਸ਼੍ਰੋਮਣੀ ਯੂਥ ਅਕਾਲੀ ਦਲ ਦੇ ਹਲਕਾ ਗਿੱਲ ਦੇ ਪ੍ਰਧਾਨ ਬਣੇ ਹਰਸ਼ਵੀਰ ਸਿੰਘ ਝੱਮਟ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਜਥੇਦਾਰ ਕਰਮਜੀਤ ਸਿੰਘ ਮਲਕਪੁਰ ਸਮੇਤ ਅਕਾਲੀ ਦਲ ਦੀ ਲੀਡਰਸ਼ਿਪ ਦਾ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਦੇਣ ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਆਗੂ ਵਿਧਾਇਕ ਇਯਾਲੀ ਦਾ ਪਮਾਲ ਵਿਖੇ ਸਨਮਾਨ ਅਗਲੀ ਖ਼ਬਰ ਕਾਂਗਰਸ ਵਲੋਂ ਹਲਕਾ ਗਿੱਲ ਦੇ ਵਿਕਾਸ ਲਈ ਵੱਡਾ ਹੰਭਲਾ ਮਾਰਿਆ ਜਾ ਰਿਹਾ-ਕੇ. ਡੀ. ਵੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।