14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਆਮ ਆਦਮੀ ਪਾਰਟੀ ਦੇ 40 ਨਵ-ਨਿਯੁਕਤ ਅਹੁਦੇਦਾਰਾਂ ਦਾ ਜ਼ਿਲ੍ਹਾ ਪ੍ਰਧਾਨ ਖੰਗੂੜਾ ਤੇ ਵਿਧਾਇਕ ਸਿੱਧੂ ਨੇ ਕੀਤਾ ਸਨਮਾਨ

ਅਜੀਤ ਡੈਸਕ 15-06-2026

ਲੁਧਿਆਣਾ, 14 ਜੂਨ (ਜਸਵੀਰ ਸਿੰਘ ਬੰਗਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਖੰਗੂੜਾ ਤੇ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪਾਰਟੀ ਦੇ ਹਰਿਆਵਲ ਦਸਤੇ ਨੂੰ ਹੋਰ ਵੱਡਾ ਕਰਦਿਆਂ ਲਗਪਗ 40 ਵਰਕਰਾਂ ਨੂੰ ਵੱਖ-ਵੱਖ ਅਹੁਦੇਦਾਰੀਆਂ ਨਾਲ ਨਿਵਾਜਦਿਆਂ ਜਿਥੇ ਪਾਰਟੀ ਪ੍ਰਤੀ ਵਫ਼ਾਦਾਰ ਵਰਕਰਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ, ਉਥੇ ਹੀ ਬੱਚਤ ਭਵਨ ਵਿਖੇ ਨਿਯੁਕਤੀ ਪੱਤਰ ਤੇ ਸਿਰੋਪਾ� ਭੇਟ ਕਰਦਿਆਂ ਸਨਮਾਨਿਤ ਵੀ ਕੀਤਾ। ਇਸ ਮੌਕੇ ਪ੍ਰਧਾਨ ਖੰਗੂੜਾ ਤੇ ਵਿਧਾਇਕ ਸਿੱਧੂ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜੋ ਪਾਰਟੀ ਦੀ ਚੜ੍ਹਦੀ ਕਲਾ ਲਈ ਇਕਮੁੱਠ ਤੇ ਇਕਜੁਟ ਹੋ ਕੇ ਦਿਨ ਰਾਤ ਮਿਹਨਤ ਕਰਦੇ ਹਨ। ਇਨ੍ਹਾਂ ਵਰਕਰਾਂ ਨੂੰ ਸਨਮਾਨ ਵਜੋਂ ਅਹੁਦੇਦਾਰੀਆਂ ਨਾਲ ਨਿਵਾਜਣਾ ਜਿਥੇ ਉਨ੍ਹਾਂ ਨੂੰ ਹੋਰ ਉਤਸ਼ਾਹਿਤ ਕਰਦਾ ਹੈ, ਉਥੇ ਸੇਵਾ ਭਾਵਨਾ ਤੇ ਮਿਹਨਤ ਨਾਲ ਜ਼ਮੀਨੀ ਪੱਧਰ ‘ਤੇ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ, ਜੋ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਸਮੇਂ ‘ਤੇ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਪਿਛਲੀਆਂ ਸਰਕਾਰਾਂ ਸਮੇਂ ਦੇ ਅਧੂਰੇ ਪਏ ਕਾਰਜਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕਰਦਿਆਂ ਨਵੇਂ ਪ੍ਰਾਜੈਕਟਾਂ ਨੂੰ ਹਰੀ ਝੰਡੀ ਦਿੱਤੀ ਅਤੇ ਸੂਬੇ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਤੇਜ਼ ਕੀਤਾ, ਜਿਸ ਸਦਕਾ ਇਸ ਵਾਰ ‘ਆਪ’ ਪਾਰਟੀ ਦਾ ਝੱਖੜ ਹੁੰਝਾਂਫੇਰ ਜਿੱਤ ਹਾਸਿਲ ਕਰੇਗਾ ਅਤੇ 2027 ਵਿਚ ‘ਆਪ’ ਪਾਰਟੀ ਦੀ ਸਰਕਾਰ ਬਣਾ ਕੇ ਮੁੜ ਇਤਿਹਾਸ ਦੁਹਰਾਏਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਖੰਗੂੜਾ, ਵਿਧਾਇਕ ਸਿੱਧੂ, ਚੇਅਰਮੈਨ ਸ਼ਰਨਪਾਲ ਮੱਕੜ, ਅਰਜਿੰਦਰ ਕੌਰ ਇੰਚਾਰਜ ਮਾਲਵਾ ਜੋਨ ਨੇ ਰੇਸ਼ਮ ਸਿੰਘ ਸੱਗੂ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਅਣਥੱਕ ਮਿਹਨਤ ਲਈ ਰਾਮਗੜ੍ਹੀਆ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕਰਦਿਆਂ ਉਨ੍ਹਾਂ ਨੂੰ ਬੁੱਕੇ ਭੇਂਟ ਕਰਦਿਆਂ ਸਨਮਾਨਿਤ ਕੀਤਾ। ਇਸ ਸਮੇਂ ਰਾਜੂ ਕਨੌਜੀਆ, ਰਾਜ ਅਗਰਵਾਲ, ਚੇਅਰਮੈਨ ਗੁਰਜੀਤ ਸਿੰਘ ਗਿੱਲ, ਬਲੌਰ ਸਿੰਘ, ਨਿਧੀ ਗੁਪਤਾ, ਇੰਦਰਜੀਤ ਸਿੰਘ ਨਵਯੁੱਗ, ਜਗਦੀਪ ਸਿੰਘ ਲੋਟੇ, ਜਸਦੀਪ ਸਿੰਘ ਦੀਪਾ, ਰੂਬਲ, ਸੁਖਵਿੰਦਰ ਸਿੰਘ ਜਗਦੇਵ, ਜਸਵੀਰ ਸਿੰਘ ਜੱਸਲ, ਗੁਰਪ੍ਰੀਤ ਸਿੰਘ ਰਾਜਾ, ਦੀਪਕ ਅਰੋੜਾ ਵਾਈਸ ਪ੍ਰਧਾਨ ਸਟੇਟ ਵਿੰਗ, ਵਿਪਨ ਸੇਠੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਨੇ ਪਿੰਡ ਕੇਸੋਪੁਰ-ਟੁੰਡ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਜੂਨ ’84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ’ਚ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।