11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ’ਚ ਨਵੇਂ ਸਰਕਲ ਪ੍ਰਧਾਨ ਥਾਪੇ

ਅਜੀਤ ਡੈਸਕ 19-06-2026
ਇਆਲੀ/ਥਰੀਕੇ, 18 ਜੂਨ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਦਫ਼ਤਰ ਵਿਖੇ ਅੱਜ ਹੋਈ ਅਹਿਮ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਪੁਰਾਣੀ ਟਕਸਾਲੀ ਵਰਕਰ ਬੀਬੀ ਕਮਲੇਸ਼ ਰਾਣੀ ਨੇ ਘਰ ਵਾਪਸੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਭਲਾਈ ਅਤੇ ਸੂਬੇ ਨੂੰ ਵਿਕਾਸ ਵੱਲ ਲਿਜਾਉਣ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਸੂਬੇ ਦੇ ਵਿਕਾਸ ਲਈ ਇਕਲੋਤੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਉਣੀ ਜ਼ਰੂਰੀ ਹੈ। ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ ਅਤੇ ਹਲਕਾ ਗਿੱਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਜੱਸੋਵਾਲ ਨੇ ਉਨ੍ਹਾਂ ਨੂੰ ਘਰ ਵਾਪਸੀ ‘ਤੇ ਜੀ ਆਇਆਂ ਕਹਿੰਦੇ ਹੋਏ ਉਨ੍ਹਾਂ ਨੂੰ ਹਲਕਾ ਗਿੱਲ ਦੀ ਇਸਤਰੀ ਅਕਾਲੀ ਦਲ (ਬੀ.ਸੀ. ਵਿੰਗ) ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਬੀਬੀ ਰਸ਼ਵਿੰਦਰ ਕੌਰ, ਬੀਬੀ ਸੁਖਵਿੰਦਰ ਕੌਰ ਅਤੇ ਬੀਬੀ ਤਮੰਨਾ ਅਰੋੜਾ ਨੂੰ ਇਸਤਰੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਤੇ ਮਨਿੰਦਰ ਸਿੰਘ ਕਾਕਾ ਅਤੇ ਸੁਰਜੀਤ ਸਿੰਘ ਤਨੇਜਾ ਨੂੰ ਵੀ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਉਕਤ ਆਗੂਆਂ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ, ਪੰਜਾਬੀਅਤ, ਪੰਜਾਬ ਦੀ ਕਿਸਾਨੀ ਅਤੇ ਪਾਣੀਆਂ ਦੀ ਰਾਖੀ ਲਈ ਇਕਲੌਤੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਦ੍ਰਿੜਤਾ ਨਾਲ ਪਹਿਰਾ ਦੇ ਸਕਦੀ ਹੈ, ਜਿਸ ‘ਤੇ ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ, ਬੂਥ ਪੱਧਰ ਤੱਕ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਹਲਕਾ ਗਿੱਲ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਚੜ੍ਹਦੀ ਕਲਾ ਵੱਲ ਲੈ ਕੇ ਜਾਣ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣਗੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਲਵਲੀ, ਸਰਕਲ ਪ੍ਰਧਾਨ ਇਕਬਾਲ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਫੋਕਲ ਪੁਆਇੰਟ ਪੁੱਜੇ ਅਗਲੀ ਖ਼ਬਰ 2 ਸਾਲ ਪਹਿਲਾਂ ਬਣੀ ਧਾਂਦਰਾ ਸੜਕ ਦੀ ਹਾਲਤ ਹੋਈ ਬੱਦ ਤੋਂ ਬਦਤਰ-ਸਲੂਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।