11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ਼ੱਕੀ ਹਾਲਾਤ ਵਿਚ ਡਾਕਟਰ ਲਾਪਤਾ

ਅਜੀਤ ਡੈਸਕ 19-06-2026
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸੰਤ ਐਵਨਿਊ ਤੋਂ ਸ਼ੱਕੀ ਹਾਲਾਤਾਂ ਵਿਚ ਇਕ ਡਾਕਟਰ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਡਾਕਟਰ ਗੌਰਵ ਸ਼ਰਮਾ ਦੀ ਪਤਨੀ ਸ਼ਿਖਾ ਸ਼ਰਮਾ ਵਾਸੀ ਬਸੰਤ ਐਵਨਿਊ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਪਤੀ ਦਾ ਕਲੀਨਿਕ ਸੰਗੀਤ ਸਿਨੇਮਾ ਨੇੜੇ ਹੈ ਅਤੇ ਬੀਤੇ ਦਿਨ ਉਹ ਆਪਣੀ ਕਾਰ ਸਕਾਰਪੀ� ‘ਤੇ ਕਲੀਨਿਕ ਗਏ ਸਨ, ਪਰ ਵਾਪਸ ਨਹੀਂ ਆਏ। ਉਸ ਸ਼ੱਕ ਪ੍ਰਗਟ ਕੀਤਾ ਕਿ ਉਸਦੇ ਪਤੀ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਬੰਦੀ ਬਣਾ ਕੇ ਰੱਖਿਆ ਹੋਇਆ ਹੈ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਡਾਕਟਰ ਦਾ ਪਤਾ ਨਹੀਂ ਲੱਗਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਭਾਰਤ ਸੰਚਾਰ ਨਿਗਮ ਨੇ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਕੀਤਾ ਵਿਸ਼ੇਸ਼ ਉਪਰਾਲਾ-ਆਮੀਨ ਅਹਿਮਦ ਤਾਜ਼ਿਰ ਅਗਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਫੋਕਲ ਪੁਆਇੰਟ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।