13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਵੱਖ-ਵੱਖ ਥਾਵਾਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ

ਅਜੀਤ ਡੈਸਕ 20-06-2026


ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸੁਰਿੰਦਰ ਕੁਮਾਰ ਵਾਸੀ ਬਿਹਾਰੀ ਕਾਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਨੇ ਉਸ ਨੂੰ ਬਿਹਾਰੀ ਕਾਲੋਨੀ ਤੋਂ ਕਾਬੂ ਕੀਤਾ ਹੈ। ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ। ਦੂਜੇ ਮਾਮਲੇ ਵਿਚ ਪੁਲਿਸ ਨੇ ਈਸ਼ਮਨਜੀਤ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਪ੍ਰਦੀਪ ਪਾਲ ਵਾਸੀ ਸ਼ਿਮਲਾਪੁਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਹੈਰੋਇਨ ਦੀ ਕੀਮਤ 25 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਬਰੋਟਾ ਰੋਡ ਤੋਂ ਕਾਬੂ ਕੀਤਾ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਵਿਕਾਸ ਕੁਮਾਰ ਵਾਸੀ ਇਸਲਾਮਗੰਜ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਇਨ੍ਹਾਂ ਸਾਰਿਆਂ ਖਿਲਾਫ਼ ਕੇਸ ਦਰਜ ਕਰ ਲਏ ਹਨ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਮੁਤਾਬਿਕ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ।

 

ਪਿਛਲੀ ਖ਼ਬਰ ਢੋਲੇਵਾਲ ਵਿਵਾਦ ’ਚ ਜ਼ਖਮੀ ਭਾਜਪਾ ਦਲਿਤ ਆਗੂ ਵਿੱਕੀ ਸਹੋਤਾ ਦੀ ਹਾਲਤ ਗੰਭੀਰ ਅਗਲੀ ਖ਼ਬਰ ਨਰਸਿੰਗ ਇੰਸਟੀਟਿਊਟ ਦੀ ਡੇਢ ਕਰੋੜ ਦੀ ਰਕਮ ਨੂੰ ਹੜਪਣ ਦੇ ਮਾਮਲੇ ’ਚ ਪਿ� ਪੁੱਤਰ ਖਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।