12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਰਤ ਦੇ ਗਲੇ ‘ਚ ਪਾਈ ਸੋਨੇ ਦੀ ਚੇਨ ਅਤੇ ਨਕਦੀ ਖੋਹ ਕੇ ਆਟੋ ਰਿਕਸ਼ਾ ਲੁਟੇਰਾ ਰੋਹ ਦੇ ਮੈਂਬਰ ਫਰਾਰ

ਅਜੀਤ ਡੈਸਕ 20-06-2026

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਦੌਲਤ ਕਾਲੋਨੀ ਨੇੜੇ �ਰਤ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਅਤੇ ਉਸ ਪਾਸੋਂ ਨਕਦੀ ਲੁੱਟ ਕੇ ਲੁਟੇਰੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਸੰਤੋਸ਼ ਰਾਣੀ ਵਾਸੀ ਨਿਊ ਕੈਲਾਸ਼ ਨਗਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਘਰ ਜਾਣ ਲਈ ਆਟੋ ਰਿਕਸ਼ਾ ਵਿਚ ਬੈਠੀ ਸੀ। ਇਸ ਦੌਰਾਨ ਉਸ ਦੇ ਨਾਲ ਇਕ ਨੌਜਵਾਨ ਆ ਕੇ ਬੈਠ ਗਿਆ। ਉਸ ਦੱਸਿਆ ਕਿ ਉਕਤ ਨੌਜਵਾਨ ਨੇ ਉਸ ਦੇ ਗਲੇ ‘ਚ ਪਾਈ ਸੋਨੇ ਦੀ ਚੇਨ ਅਤੇ ਨਕਦੀ ਵਾਲਾ ਪਰਸ ਖੋਹ ਲਿਆ ਤੇ ਫਰਾਰ ਹੋ ਗਿਆ। ਬਾਅਦ ‘ਚ ਨੌਜਵਾਨ ਅਤੇ ਉਸ ਦੇ ਸਾਥੀ ਨੇ ਉਸ ਨੂੰ ਆਟੋ ਤੋਂ ਬਾਹਰઠ ਸੁੱਟ ਦਿੱਤਾ ਤੇ ਫਰਾਰ ਹੋ ਗਏ। ਸੰਤੋਸ਼ ਰਾਣੀ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਲੁਟੇਰਿਆਂ ਦੀ ਭਾਲ ਲਈ ਉੱਥੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਗਈ। ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ।

ਪਿਛਲੀ ਖ਼ਬਰ ਸੜਕ ਹਾਦਸੇ ’ਚ 2 ਵਿਅਕਤੀਆਂ ਦੀ ਮੌਤਾਂ ਅਗਲੀ ਖ਼ਬਰ ਢੋਲੇਵਾਲ ਵਿਵਾਦ ’ਚ ਜ਼ਖਮੀ ਭਾਜਪਾ ਦਲਿਤ ਆਗੂ ਵਿੱਕੀ ਸਹੋਤਾ ਦੀ ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।