12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਨਸ਼ੇ ’ਚ ਧੁੱਤ ਡਰਾਈਵਰ ਨੇ ਤੇਜ਼ ਰਫ਼ਤਾਰ ਟਿੱਪਰ ਦੁਕਾਨ ’ਚ ਜਾ ਵਾੜਿਆ, ਬਿਜਲੀ ਦੇ ਖੰਭੇ ਟੁੱਟਣ ਨਾਲ ਸਪਲਾਈ ਹੋਈ ਠੱਪ

ਅਜੀਤ ਡੈਸਕ 21-06-2026
ਫੁੱਲਾਂਵਾਲ, 20 ਜੂਨ (ਮਨਜੀਤ ਸਿੰਘ ਦੁੱਗਰੀ)-ਲੁਧਿਆਣਾ ਦੇ ਹਲਕਾ ਗਿੱਲ ਅਧੀਨ ਆਉਂਦੀ ਧਾਂਦਰਾ ਸੜਕ, ਜਿਸ ਨੂੰ ਜਸਟਿਸ ਗੁਰਨਾਮ ਸਿੰਘ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ‘ਤੇ ਅੱਜ ਸਵੇਰੇ ਤੜਕਸਾਰ ਸਤਜੋਤ ਨਗਰ ਵਿਖੇ ਇਕ ਨਸ਼ੇ ਵਿਚ ਧੁੱਤ ਡਰਾਈਵਰ ਨੇ ਤੇਜ਼ ਰਫ਼ਤਾਰ ਟਿੱਪਰ ਪੀ. ਬੀ. 32 ਏ.ਸੀ. 8290 ਦੁਕਾਨ ਵਿਚ ਜਾ ਵਾੜਿਆ, ਜਿਸ ਨਾਲ ਗਲੀ ਦੇ ਮੋੜ ‘ਤੇ ਲੱਗੇ ਬਿਜਲੀ ਦੇ ਖੰਭੇ ਬੁਰੀ ਤਰ੍ਹਾਂ ਨੁਕਸਾਨੇ ਗਏ ਤੇ ਏਰੀਏ ਦੀ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ, ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਜ਼ਿਕਰਯੋਗ ਹੈ ਕਿ ਸਵੇਰ ਵੇਲੇ ਇਸ ਸੜਕ ਉੱਪਰ ਸੈਰ ਕਰਨ ਵਾਲਿਆਂ ਦਾ ਤਾਂਤਾ ਲੱਗਿਆ ਰਹਿੰਦਾ ਹੈ, ਜਿਸ ਦੀ ਜਾਣਕਾਰੀ ਸਤਜੋਤ ਨਗਰ ਦੀ ਸਰਪੰਚ ਸੁਖਵਿੰਦਰ ਕੌਰ ਬਾਵਾ ਨੇ ਤੁਰੰਤ ਪੁਲਿਸ ਕੰਟਰੋਲ ਰੂਮ ‘ਤੇ ਦਿੱਤੀ, ਪਰ ਘਟਨਾ ਦੇ ਵਾਪਰਨ ਤੋਂ ਇਕ ਘੰਟਾ ਬਾਅਦ ਵੀ ਕੋਈ ਪੁਲਿਸ ਮੁਲਾਜ਼ਮ ਘਟਨਾ ਵਾਲੀ ਥਾਂ ‘ਤੇ ਨਹੀਂ ਪਹੁੰਚਿਆ ਸੀ।
ਪਿਛਲੀ ਖ਼ਬਰ ਲੁਧਿਆਣਾ ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ ਅਗਲੀ ਖ਼ਬਰ ਖ਼ਤਰਨਾਕ ਗੈਂਗਸਟਰ ਬੱਗਾ ਤੇ ਬਲ ਦੇ ਦੋ ਸਾਥੀ ਹਥਿਆਰਾਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।