13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਉਸਾਰੀ ਅਧੀਨ ਇਮਾਰਤ ’ਚ ਪਾਈਪ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਠੇਕੇਦਾਰ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 21-06-2026
ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਰਧਮਾਨ ਪਿ�ਰ ਇਨਫਰਾਟੈਕਟ ਕੰਪਨੀ ਦੀ ਉਸਾਰੀ ਅਧੀਨ ਇਮਾਰਤ ਵਿਚ ਪਾਈਪ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਸ਼ਨਾਖ਼ਤ ਕਮਲੇਸ਼ ਕੁਮਾਰ ਯਾਦਵ ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਇਸ ਸੰਬੰਧੀ ਮ੍ਰਿਤਕ ਦੇ ਭਰਾ ਅਨੂਪ ਕੁਮਾਰ ਦੀ ਸ਼ਿਕਾਇਤ ‘ਤੇ ਸਕਰੈਪ ਹੋਲਡਿੰਗ ਕੰਪਨੀ ਦੇ ਠੇਕੇਦਾਰ ਅਮਿੱਤ ਮਿਸ਼ਰਾ ਵਾਸੀ ਫ਼ਰੀਦਾਬਾਦ ਤੇ ਸੰਦੀਪ ਕੁਮਾਰ ਵਾਸੀ ਪਟਿਆਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਚਚੇਰਾ ਭਰਾ ਕਮਲੇਸ਼ ਕੁਮਾਰ ਯਾਦਵ ਉਕਤ ਇਮਾਰਤ ਵਿਚ ਕੰਮ ਕਰ ਰਿਹਾ ਸੀ ਕਿ ਉਸ ਦੇ ਸਿਰ ‘ਤੇ ਪਾਈਪ ਡਿੱਗ ਪਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਹ ਦਮ ਤੋੜ ਗਿਆ। ਉਸ ਨੇ ਦੱਸਿਆ ਕਿ ਇਹ ਸਭ ਕੁੱਝ ਉਕਤ ਕਥਿਤ ਦੋਸ਼ੀਆਂ ਦੀ ਲਾਪਰਵਾਹੀ ਕਾਰਨ ਹੋਇਆ ਹੈ। ਸ਼ਿਕਾਇਤਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਦੋਸਤ ਨੂੰ ਬਲੈਕਮੇਲ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।