13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਦੋਸਤ ਨੂੰ ਬਲੈਕਮੇਲ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ

ਅਜੀਤ ਡੈਸਕ 21-06-2026
ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਦੋਸਤ ਨੂੰ ਬਲੈਕਮੇਲ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਕਥਿਤ ਦੋਸ਼ੀ ਆਪਣੇ ਦੋਸਤ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਉਸ ਨੂੰ ਬਲੈਕਮੇਲ ਕਰ ਰਿਹਾ ਸੀ। ਪੁਲਿਸ ਵਲੋਂ ਇਹ ਕਾਰਵਾਈ ਗੌਤਮ ਕਾਲੋਨੀ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਇਰਫਾਨ ਹੁਸੈਨ ਅਤੇ ਉਸ ਦੇ ਸਾਥੀ ਅਖ਼ਤਰ ਅੰਸਾਰੀ ਵਾਸੀ ਕੁਲਦੀਪ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੇ ਦੋਸਤ ਹਨ ਅਤੇ ਪਿਛਲੇ ਕੁੱਝ ਸਮੇਂ ਤੋਂ ਕਥਿਤ ਦੋਸ਼ੀ ਉਸ ਨੂੰ ਉਸ ਦੀ ਮਹਿਲਾ ਮਿੱਤਰ ਨਾਲ ਅਸ਼ਲੀਲ ਤਸਵੀਰਾਂ ਹੋਣ ਦਾ ਕਹਿ ਕੇ ਉਸ ਪਾਸੋਂ 5 ਲੱਖ ਰੁਪਏ ਦੀ ਮੰਗ ਕਰ ਰਹੇ ਸਨ। ਕਥਿਤ ਦੋਸ਼ੀਆਂ ਵਲੋਂ ਇਹ ਤਸਵੀਰਾਂ ਉਸ ਦੇ ਫ਼ੋਨ ਵਿਚੋਂ ਧੋਖਾਧੜੀ ਨਾਲ ਹਾਸਿਲ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਸੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਇਸ ਉਪਰੰਤ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਉਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਉਸਾਰੀ ਅਧੀਨ ਇਮਾਰਤ ’ਚ ਪਾਈਪ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਠੇਕੇਦਾਰ ਸਮੇਤ ਦੋ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।