13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਦੋ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 21-06-2026
ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਦੋ ਦੋਸਤਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕਰਮਜੀਤ ਕੌਰ ਵਾਸੀ ਹਰਬੰਸਪੁਰਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਵਿਕਾਸ ਵਾਸੀ ਉੱਤਰ ਪ੍ਰਦੇਸ਼ ਤੇ ਮਨੀਸ਼ ਵਾਸੀ ਬਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਦਿਨੀਂ ਉਸ ਦੇ ਭਰਾ ਹਰਸ਼ਰਨ ਸਿੰਘ ਉਰਫ਼ ਰਜਤ ਦੀ ਮੌਤ ਹੋ ਗਈ ਸੀ। ਇਸ ਸੰਬੰਧੀ ਉਸ ਨੇ ਥਾਣਾ ਮੋਤੀ ਨਗਰ ਵਿਚ ਸ਼ਿਕਾਇਤ ਕੀਤੀ ਸੀ। ਉਸ ਨੇ ਦੱਸਿਆ ਕਿ ਬਾਅਦ ਵਿਚ ਉਸ ਨੂੰ ਪਤਾ ਲੱਗਿਆ ਕਿ ਉਕਤ ਕਥਿਤ ਦੋਸ਼ੀ ਘਟਨਾ ਵਾਲੇ ਦਿਨ ਉਸ ਦੇ ਭਰਾ ਰਜਤ ਨੂੰ ਆਪਣੇ ਨਾਲ ਲੈ ਗਏ ਸਨ ਅਤੇ ਇਨ੍ਹਾਂ ਨੇ ਉਸ ਨੂੰ ਜ਼ਿਆਦਾ ਨਸ਼ਾ ਕਰਵਾ ਦਿੱਤਾ, ਜਿਸ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਕਰ ਲਿਆ। ਹਾਲ ਦੀ ਘੜੀ ਕਥਿਤ ਦੋਸ਼ੀ ਫ਼ਰਾਰ ਦੱਸੇ ਜਾਂਦੇ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀਆਂ ਸਰਕਾਰ ਵਿਰੁੱਧ 22 ਜੂਨ ਪੀ. ਏ. ਯੂ. ਵਿਚ ਪ੍ਰਦਰਸ਼ਨ ਕਰਨਗੀਆਂ ਅਗਲੀ ਖ਼ਬਰ ਦੋਸਤ ਨੂੰ ਬਲੈਕਮੇਲ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।