13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

6 ਸਾਲਾਂ ਧੀ ਨੂੰ ਬੰਦੀ ਬਣਾਉਣ ਵਾਲੀ ਮਾਂ ਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 21-06-2026
ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਛੇ ਸਾਲਾਂ ਧੀ ਨੂੰ ਬੰਦੀ ਬਣਾਉਣ ਵਾਲੀ ਮਾਂ ਤੇ ਉਸ ਦੇ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਬੱਚੀ ਦੇ ਦਾਦਾ ਮੁਹੰਮਦ ਯਾਮੀਨ ਵਾਸੀ ਗੁਲਾਬੀ ਬਾਗ਼ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਛੇ ਸਾਲ ਦੀ ਬੱਚੀ ਮਾਹੀ ਦੀ ਮਾਂ ਗੁਲਫਸਾ ਪੁੱਤਰੀ ਮੁਹੰਮਦ ਸਲੀਮ ਅਤੇ ਉਸ ਦੇ ਸਾਥੀ ਨਾਕੂਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਉਸ ਦੀ ਪੋਤੀ ਮਾਹੀ ਉਸ ਦੇ ਨਾਲ ਰਹਿ ਰਹੀ ਹੈ। ਉਸ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਆਪਣੇ ਇਕ ਸਾਥੀ ਨਾਲ ਆਈ ਤੇ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਈ ਤੇ ਉਸ ਨੂੰ ਬੰਦੀ ਬਣਾ ਲਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਪੋਤੀ ਮਾਹੀ ਨੂੰ ਬਰਾਮਦ ਕਰ ਲਿਆ ਗਿਆ ਹੈ, ਪਰ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਜਾਂਚ ਉਪਰੰਤ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਵਿਸ਼ੇਸ਼-‘ਕਰੋ ਯੋਗ, ਰਹੋ ਨਿਰੋਗ’ ਅਗਲੀ ਖ਼ਬਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀਆਂ ਸਰਕਾਰ ਵਿਰੁੱਧ 22 ਜੂਨ ਪੀ. ਏ. ਯੂ. ਵਿਚ ਪ੍ਰਦਰਸ਼ਨ ਕਰਨਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।