11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਜ਼ਿਲ੍ਹਾ ਅਕਾਲੀ ਜਥਾ ਵਲੋਂ ਮੁੱਖ ਮੰਤਰੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

ਅਜੀਤ ਡੈਸਕ 22-06-2026


ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸੂਬੇ ਦੇ ਪੰਥ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੂੰਹ ਨਾ ਲਗਾਉਣ ਦੀ ਅਪੀਲ ਕੀਤੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕ ਮੀਟਿੰਗ ਹੰਬੜਾਂ ਰੋਡ ਸਥਿਤ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਚੰਨੀ ਦੇ ਹੋਟਲ ਵਿਚ ਹੋਈ, ਜਿਸ ਵਿਚ ਭਾਰੀ ਗਿਣਤੀ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਆਗੂਆਂ ਨੇ ਵਰਕਰਾਂ ਸੰਬੋਧਨ ਕਰਦਿਆਂ ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਜਸਪਾਲ ਸਿੰਘ ਗਿਆਸਪੁਰਾ, ਪਰਉਪਕਾਰ ਸਿੰਘ ਘੁੰਮਣ, ਜੀਵਨ ਧਵਨ, ਜਗਬੀਰ ਸਿੰਘ ਸੋਖੀ, ਅਮਿੱਤ ਗੁਸਾਈਂ, ਆਰ. ਡੀ. ਸ਼ਰਮਾ, ਜਥੇ: ਕੁਲਦੀਪ ਸਿੰਘ ਖਾਲਸਾ, ਬੀਬੀ ਤਜਿੰਦਰ ਕੌਰ ਸੰਧੂ, ਨਰੇਸ਼ ਧੀਂਗਾਨ, ਹਿਤੇਸ਼ ਇੰਦਰ ਸਿੰਘ ਗਰੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਧਾਰਮਿਕ ਤੌਰ ‘ਤੇ ਅਪਰਾਧੀ ਹੋਣ ਵਾਲਾ ਵਿਅਕਤੀ ਸਿਆਸੀ ਰੰਗਤ ਦੇ ਕੇ ਆਪਣਾ ਬਚਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਉਸ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਇਹ ਲੋਕ ਨਾ ਤਾਂ ਪੰਜਾਬ ਦੇ ਹੋਏ ਨਾ ਪੰਜਾਬੀਆਂ ਦੇ ਨਾ ਹੀ ਗੁਰੂ ਸਾਹਿਬ ਦੇ ਹੋਏ, ਬਲਕਿ ਇਹਨਾਂ ਨੇ ਸਿੱਖਾਂ ਦੀ ਸਰਵਉਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਵੀ ਸਤਿਕਾਰ ਨਹੀਂ ਕੀਤਾ। ਇਸ ਮੌਕੇ ਸਮੂਹ ਬੁਲਾਰਿਆਂ ਨੇ ਆਪਣੇ ਸੰਬੋਧਨ ਸਮੇਂ ਕਿਹਾ ਕਿ ਹਨੇਰੇ ਦੀ ਦਲਦਲ ਵਿਚ ਫਸੇ ਪੰਜਾਬ ਨੂੰ ਬਾਹਰ ਕੱਢਣ ਲਈ ਸਮੁੱਚੇ ਪੰਜਾਬੀਆਂ ਨੂੰ ਇਸ ਦੀ ਲੜਾਈ ਇਕੱਠੇ ਹੋ ਕੇ ਲੜਨੀ ਪੈਣੀ ਹੈ ਤੇ ਜੇਕਰ ਕੋਈ ਪੰਜਾਬ ਨੂੰ ਬਚਾ ਸਕਦਾ ਹੈ ਤਾਂ ਸੁਖਬੀਰ ਸਿੰਘ ਬਾਦਲ ਦੇ ਹੱਥ ਪੰਜਾਬ ਦੀ ਵਾਗਡੋਰ ਦੇਣੀ ਬਹੁਤ ਜ਼ਰੂਰੀ ਹੈ। ਇਸ ਦੌਰਾਨ ਇਕੱਠੇ ਹੋਏ ਆਗੂਆਂ ਦੇ ਵਲੋਂ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਫੂਕਿਆ। ਇਸ ਮੌਕੇ ਹਰਚਰਨ ਸਿੰਘ ਗੋਹਲਵੜੀਆ, ਗੁਰਮੀਤ ਸਿੰਘ ਕੁਲਾਰ, ਕੁਲਦੀਪ ਸਿੰਘ ਖਾਲਸਾ, ਜਗਵੀਰ ਸਿੰਘ ਸੋਖੀ, ਅਮਿੱਤ ਗੋਸਾਈਂ, ਆਰ. ਡੀ. ਸ਼ਰਮਾ, ਜਸਪਾਲ ਸਿੰਘ ਗਿਆਸਪੁਰਾ, ਚਰਨਦੀਪ ਸਿੰਘ ਚੰਨੀ, ਸੁਰਜੀਤ ਸਿੰਘ ਦੰਗਾ ਪੀੜਤ, ਬੀਬੀ ਤੇਜ਼ੀ ਸੰਧੂ, ਬੀਬੀ ਗੁਰਦੀਪ ਕੌਰ, ਗੁਰਪ੍ਰੀਤ ਕੌਰ ਪ੍ਰੀਤੀ, ਹਰਪ੍ਰੀਤ ਸਿੰਘ ਹੰਸ ਐਮ.ਡੀ., ਕਮਲਜੀਤ ਸਿੰਘ ਗਰੇਵਾਲ, ਸਰਬਜੀਤ ਸਿੰਘ ਲਾਡੀ, ਹਰਜਿੰਦਰ ਸਿੰਘ ਬੌਬੀ ਗਰਚਾ, ਜਗਜੀਤ ਸਿੰਘ ਅਰੋੜਾ, ਗੁਰਦੀਪ ਸਿੰਘ ਲੀਲ, ਨੇਕ ਸਿੰਘ ਸੇਖੇਵਾਲ, ਸਿਮਰਨ ਸਿੰਘ �ਬਰਾਏ, ਹਰਪ੍ਰੀਤ ਸਿੰਘ ਡੰਗ, ਦਲਵਿੰਦਰ ਸਿੰਘ ਘੁੰਮਣ, ਜੰਗ ਬਹਾਦਰ ਸਿੰਘ, ਮਨਮੋਹਨ ਸਿੰਘ ਮਨੀ, ਜਤਿੰਦਰ ਸਿੰਘ ਖਾਲਸਾ, ਮਾਸਟਰ ਰਣਜੀਤ ਸਿੰਘ, ਇੰਦਰਜੀਤ ਸਿੰਘ ਗਿੱਲ, ਆਕਾਸ਼ਦੀਪ ਸਿੰਘ ਭੱਠਲ, ਕੁਲਵਿੰਦਰ ਕਿੰਦਾ, ਰਾਜਵਿੰਦਰ ਮਾਂਗਟ ਆਦਿ ਹਾਜ਼ਰ ਸਨ।

 

ਪਿਛਲੀ ਖ਼ਬਰ 3 ਪੰਜਾਬ ਗਰਲਜ਼ ਬਟਾਲੀਅਨ ਐਨ. ਸੀ. ਸੀ. ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਪਿੰਡ ਬਸੈਮੀ ਵਿਖੇ ਮੁੱਖ ਸੜਕ ’ਤੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।