11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

3 ਪੰਜਾਬ ਗਰਲਜ਼ ਬਟਾਲੀਅਨ ਐਨ. ਸੀ. ਸੀ. ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਜੀਤ ਡੈਸਕ 22-06-2026

ਲੁਧਿਆਣਾ, 21 ਜੂਨ (ਡਾ. ਤਰਲੋਚਨ ਸਿੰਘ)-3 ਪੰਜਾਬ ਗਰਲਜ਼ ਬਟਾਲੀਅਨ ਐਨ. ਸੀ. ਸੀ., ਲੁਧਿਆਣਾ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਵੱਖ-ਵੱਖ ਐਨ. ਸੀ. ਸੀ. ਸੰਸਥਾਵਾਂ ਵਿਚ ਵਿਸ਼ੇਸ਼ ਯੋਗਾ ਸੈਸ਼ਨ ਕਰਵਾਏ ਗਏ। ਇਸ ਮੌਕੇ ਕੁੱਲ 460 ਐਨ. ਸੀ. ਸੀ. ਕੈਡਟਾਂ ਨੇ ਭਾਗ ਲੈ ਕੇ ਯੋਗਾ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਕੈਡਟਾਂ ਨੇ ਮਾਹਿਰ ਯੋਗਾ ਇੰਸਟਰਕਟਰਾਂ ਦੀ ਰਹਿਨੁਮਾਈ ਹੇਠ ਵੱਖ-ਵੱਖ ਯੋਗ ਆਸਣ, ਪ੍ਰਾਣਾਯਾਮ ਤੇ ਧਿਆਨ ਅਭਿਆਸ ਕੀਤੇ। ਯੋਗਾ ਦੇ ਸਰੀਰਕ ਤੇ ਮਾਨਸਿਕ ਸਿਹਤ ਲਈ ਲਾਭਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ 3 ਪੰਜਾਬ ਗਰਲਜ਼ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਆਰ. ਐਸ. ਚੌਹਾਨ ਨੇ ਕੈਡਟਾਂ ਦਾ ਉਚ ਮਨੋਬਲ, ਅਨੁਸ਼ਾਸਨ ਤੇ ਉਤਸ਼ਾਹ ਦੇਖਦਿਆਂ ਉਨ੍ਹਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਯੋਗਾ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦਾ ਹੈ, ਸਗੋਂ ਮਨ ਨੂੰ ਵੀ ਸ਼ਾਂਤ, ਸੰਤੁਲਿਤ ਅਤੇ ਕੇਂਦਰਿਤ ਬਣਾਉਂਦਾ ਹੈ।ਸਮਾਗਮ ਦੌਰਾਨ ਕੈਡਟਾਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਇਕ ਧਰਤੀ, ਇਕ ਸਿਹਤ ਲਈ ਯੋਗਾ”ਦੇ ਸੰਦੇਸ਼ ਨੂੰ ਅੱਗੇ ਵਧਾਇਆ। ਸਮਾਗਮ ਦੇ ਅੰਤ ਵਿਚ ਸਭ ਨੇ ਨਿਯਮਤ ਯੋਗ ਅਭਿਆਸ ਕਰਨ ਦਾ ਸੰਕਲਪ ਲਿਆ।

ਪਿਛਲੀ ਖ਼ਬਰ ਟਰੱਕ ਪਾਰਕਿੰਗ ਨੂੰ ਲੈ ਕੇ ਦੋ ਧੜਿਆਂ ਵਿਚ ਹੋਈ ਲੜਾਈ ਦੌਰਾਨ ਗੋਲੀ ਚੱਲੀ ਅਗਲੀ ਖ਼ਬਰ ਜ਼ਿਲ੍ਹਾ ਅਕਾਲੀ ਜਥਾ ਵਲੋਂ ਮੁੱਖ ਮੰਤਰੀ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।