11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਵਲੋਂ ਲੁਧਿਆਣਾ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ

ਅਜੀਤ ਡੈਸਕ 22-06-2026

ਲੁਧਿਆਣਾ, 21 ਜੂਨ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੇ ਲੁਧਿਆਣਾ ਦੌਰੇ ਦੌਰਾਨ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਤਰੁਣ ਚੁੱਘ, ਡਾ. ਨਰਿੰਦਰ ਸਿੰਘ ਰੈਣਾ, ਰਵਨੀਤ ਸਿੰਘ ਬਿੱਟੂ ਤੇ ਹੋਰ ਸੀਨੀਅਰ ਆਗੂ ਮੌਜੂਦ ਸਨ। ਇਸ ਮੌਕੇ ਨਿਤਿਨ ਨਬੀਨ ਨੇ ਕਿਹਾ ਕਿ ਭਾਜਪਾ ਸੰਗਠਨ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹਨ। ਉਨ੍ਹਾਂ ਕਿਹਾ ਕਿ ਨਵਾਂ ਜ਼ਿਲ੍ਹਾ ਦਫ਼ਤਰ ਸੰਗਠਨਾਤਮਕ ਗਤੀਵਿਧੀਆਂ ਦਾ ਮਜ਼ਬੂਤ ਕੇਂਦਰ ਬਣੇਗਾ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ‘ਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਏ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ, ਨਾਲ ਹੀ ਉਨ੍ਹਾਂ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਲਗਨ ਅਤੇ ਸਮਰਪਣ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਵਨੀਤ ਸਿੰਘ ਬਿੱਟੂ, ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ ਤੇ ਹੋਰ ਆਗੂ ਮੌਜੂਦ ਸਨ।

ਪਿਛਲੀ ਖ਼ਬਰ ਟਰਾਂਸਫ਼ਾਰਮਰ ਚੋਰੀ ਹੋਣ ਕਰਕੇ ਬਿਜਲੀ ਵਿਭਾਗ ਨੂੰ ਝਲਣਾ ਪੈ ਰਿਹਾ ਕਰੋੜਾਂ ਦਾ ਵਿੱਤੀ ਨੁਕਸਾਨ, ਕਿਸਾਨ ਹੋ ਰਹੇ ਨੇ ਖੱਜਲ-... ਅਗਲੀ ਖ਼ਬਰ ਟਰੱਕ ਪਾਰਕਿੰਗ ਨੂੰ ਲੈ ਕੇ ਦੋ ਧੜਿਆਂ ਵਿਚ ਹੋਈ ਲੜਾਈ ਦੌਰਾਨ ਗੋਲੀ ਚੱਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।